ਵੋਟਰਾਂ ਦੀ ਰਜਿਸਟਰੇਸ਼ਨ ਲਈ ਜਿਲੇ੍ਹ ਵਿੱਚ ਲਗਾਏ ਜਾਣਗੇ 74 ਕੈਂਪ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਅੱਜ ਵੋਟਰ ਸੂਚੀ ਦੀ ਲਾਗਾਤਰ ਸੁਧਾਈ ਦੇ ਸਬੰਧ ਵਿੱਚ ਸਮੂਹ ਈ.ਆਰ.ਓਜ਼ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਅਜਨਾਲਾ ਸ੍ਰੀ ਰਜਤ ਓਬਰਾਏ, ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਸ੍ਰੀ ਨਿਤਿਸ਼ ਸਿੰਗਲਾ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਭ ਅਰੋੜਾ, ਮਾਲ ਅਫਸਰ ਮੁਕੇਸ਼ ਕੁਮਾਰ, ਤਹਿਸੀਲਦਾਰ ਚੋਣਾਂ ਰਾਕੇਸ਼ ਥਾਪਰ ਤੋਂ ਇਲਾਵਾ ਵੱਖਵ-ੱਖ ਸਕੂਲਾਂ/ਕਾਲਜਾਂ ਦੇ ਪਿ੍ਰੰਸਪਲ ਤੇ ਅਧਿਆਪਕ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਬੀ.ਐਲ.ਓਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਐਨ:ਆਰ:ਆਈਜ਼ ਵੋਟਰਾਂ ਦੀ ਗਿਣਤੀ ਬਹੁਤ ਘੱਟ ਹੈ ਉਹ ਇਸ ਸਬੰਧੀ ਐਨ.ਆਰ.ਆਈਜ਼ ਵੋਟਰਾਂ ਨੂੰ ਜਗਾਰੂਕ ਕਰਨ ਤਾਂ ਜੋ ਉਨ੍ਹਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਐਨ:ਆਰ:ਆਈਜ ਪਰਿਵਾਰਾਂ ਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਜੇਕਰ ਉਹ ਆਪਣੀ ਵੋਟ ਨਹੀਂ ਬਣਾਉਂਦੇ ਤਾਂ ਉਨ੍ਹਾਂ ਦੀ ਵੋਟ ਪੱਕੇ ਤੌਰ ਤੇ ਕੱਟ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸ ਸਬੰਧ ਵਿੱਚ ਈ.ਆਰ.ਓਜ਼ ਨੂੰ ਵੀ ਹਦਾਇਤ ਕੀਤੀ ਕਿ ਐਨ.ਆਰ.ਆਈਜ ਵੋਟਾਂ ਬਣਾਉਣ ਲਈ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦਿੱਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੇ ਆਨਲਾਈਨ ਅਤੇ ਆਫ ਲਾਈਨ ਫਾਰਮ ਵੀ ਭਰੇ ਜਾ ਸਕਦੇ ਹਨ ਅਤੇ ਇਸ ਨਾਲ ਪਾਸਪੋਰਟ ਦੀ ਕਾਪੀ ਲੱਗੀ ਹੋਣੀ ਚਾਹੀਦੀ ਹੈ।
ਸ਼ੁਭਾਸ਼ ਚੰਦਰ ਨੇ ਅੱਗੇ ਕਿਹਾ ਕਿ ਜਿੰਨਾਂ ਨਾਗਰਿਕਾਂ ਦੀ 1-1-2018 ਨੂੰ ਉਮਰ 18 ਸਾਲ ਦੀ ਹੋ ਚੁੱਕੀ ਹੈ ਉਹ ਆਪਣੀ ਵੋਟ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ 26 ਫਰਵਰੀ ਤੋਂ 13 ਮਾਰਚ ਤੱਕ ਜਿਲੇ੍ਹ ਵਿੱਚ ਪੈਂਦੇ 37 ਕਾਲਜਾਂ ਵਿੱਚ 74 ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਨੌਜਵਾਨ ਆਪਣੀਆਂ ਵੋਟ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਨੇ ਸਮੂਹ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਅਦਾਰਿਆਂ ਵਿੱਚ 18 ਸਾਲ ਉਮਰ ਚ ਆਉਣ ਵਾਲੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੀਆਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ।ਉਨ੍ਹਾਂ ਕਿਹਾ ਕਿ ਜਿੰਨਾਂ ਸਕੂਲਾਂ ਕਾਲਜਾਂ ਵਿੱਚ 100 ਫੀਸਦੀ ਵੋਟਾਂ ਬਣੀਆਂ ਹੋਣਗੀਆਂ ਉਨ੍ਹਾਂ ਅਦਾਰਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਐਲ.ਓਜ਼ ਨੂੰ ਕਿਹਾ ਕਿ ਪੀ.ਡਬਲਿਯੂ.ਡੀ (ਪਰਸਨ ਵਿਦ ਡਿਸਏਬਲਟੀ) ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਅਤੇ ਸ਼ਨਾਖਤ ਕੀਤੀ ਜਾਵੇ ਤਾਂ ਜੋ ਅਗਾਮੀ ਚੋਣਾਂ ਦੌਰਾਨ ਉਨ੍ਹਾਂ ਨੂੰ ਕੈਟਾਗਰੀ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …