Monday, December 23, 2024

ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਦੀ ਚੋਣ 25 ਮਾਰਚ ਤੱਕ ਮੁਲਤਵੀ

ਸਾਬਕਾ ਵਾਈਸ ਚਾਂਸਲਰ ਡਾ: ਐਸ.ਪੀ ਸਿੰਘ ਰਿਟਰਨਿੰਗ ਅਫਸਰ ਨਿਯੁੱਕਤ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸ੍ਰੀ CKD Logoਕਲਗੀਧਰ ਸਾਹਿਬ ਵਿਖੇ ਕਾਰਜ ਸਾਧਕ ਕਮੇਟੀ ਦੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ, ਮੀਤ ਪ੍ਰਧਾਨ, ਆਨਰੇਰੀ ਸੱਕਤਰ ਦੇ ਖਾਲੀ ਅਹੁੱਦਿਆਂ ਲਈ ਹੋਣ ਜਾ ਰਹੀਆਂ ਚੋਣਾਂ ਮੁਲਤਵੀ ਕਰਕੇ 25 ਮਾਰਚ 2018 ਦਿਨ ਐਤਵਾਰ ਨੂੰ ਕਰਵਾਉਣ ਦਾ ਫੈਸਲਾ ਲਿਆ ਗਿਆ।ਮੀਟਿੰਗ ਦੌਰਾਨ ਕੁੱਝ ਮੈਂਬਰਾਂ ਵਲੋਂ ਇਸ ਫੈਸਲੇ `ਤੇ ਅਸਹਿਮਤੀ ਪ੍ਰਗਟਾਈ ਗਈ, ਪਰੰਤੁ ਕਾਰਜ ਸਾਧਕ ਕਮੇਟੀ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਬਹੁਸੰਮਤੀ ਨਾਲ ਇਹ ਫੈਸਲਾ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਵਲੋਂ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਿਤਾ ਲਿਆਉਣ, ਚੋਣਾਂ ਦੀ ਸੁਚਾਰੂ ਵਿਵੱਸਥਾ ਤੇ ਹੋਰ ਲੋੜੀਂਦੀਆਂ ਊਣਤਾਈਆਂ ਦੂਰ ਕਰਨ ਦੇ ਉਦੇਸ਼ ਨਾਲ ਲਿਆ ਗਿਆ।ਇਸ ਦੇ ਨਾਲ ਹੀ ਸਰਬਸੰਮਤੀ ਨਾਲ ਡਾ: ਐਸ.ਪੀ ਸਿੰਘ ਸਾਬਕਾ ਵਾਈਸ ਚਾਂਸਲਰ, ਗੁਰੁ ਨਾਨਕ ਦੇਵ ਯੁਨੀਵਰਸਿਟੀ ਨੂੰ ਰਿਟਰਨਿੰਗ ਅਫਸਰ ਨਿਯੁੱਕਤ ਕੀਤਾ ਗਿਆ ਤੇ ਇਹਨਾਂ ਦੇ ਨਾਲ ਦੋ ਸਹਿਯੋਗੀ ਇਕਬਾਲ ਸਿੰਘ ਲਾਲਪੁਰਾ ਤੇ ਪ੍ਰੋਫੈਸਰ ਬਲਜਿੰਦਰ ਸਿੰਘ ਸਮੇਤ ਇਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦੀ ਦੇਖ-ਰੇਖ ਹੇਠ ਬੈਲਟ ਪੇਪਰ ਰਾਹੀਂ ਹੋਣ ਵਾਲੀ ਸਾਰੀ ਚੋਣ ਪ੍ਰਕਿਰਿਆ ਸੰਪੰਨ ਹੋਵੇਗੀ।
ਇਕੱਤਰਤਾ ਵਿੱਚ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿਂਦਰ ਸਿੰਘ ਖੁਰਾਣਾ, ਹਰਜੀਤ ਸਿੰਘ ਚੱਢਾ, ਹਰਜੀਤ ਸਿੰਘ ਤਰਨਤਾਰਨ ਤੋਂ, ਇਜੀ: ਜਸਪਾਲ ਸਿੰਘ, ਹਰਮਿੰਦਰ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਰਾਜਮੋਹਿੰਦਰ ਸਿੰਘ ਮਜੀਠੀਆਂ, ਸੁਰਜੀਤ ਸਿੰਘ, ਸੰਤੋਖ ਸਿੰਘ ਸੇਠੀ, ਤਜਿੰਦਰ ਸਿੰਘ ਸਰਦਾਰ ਪਗੜੀ ਹਾਉਸ, ਮਨਜੀਤ ਸਿੰਘ ਤਰਨਤਾਰਨੀ, ਗੁਰਿੰਦਰ ਸਿੰਘ ਚਾਵਲਾ, ਕੁਲਜੀਤ ਸਿੰਘ, ਲੁਧਿਆਣਾ ਤੋਂ ਅਮਰਜੀਤ ਸਿੰਘ ਬਾਂਗਾ, ਪ੍ਰੀਤਮ ਸਿੰਘ ਤੇ ਚੰਡੀਗੜ੍ਹ ਤੋਂ ਗੁਰਮੀਤ ਸਿੰਘ, ਜਲੰਧਰ ਤੋਂ ਅਜੀਤ ਸਿੰਘ ਸੇਠੀ, ਡਾ: ਸੁਖਬੀਰ ਕੌਰ ਮਾਹਲ ਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply