Monday, June 30, 2025
Breaking News

ਸਵੱਛ ਭਾਰਤ ਅਭਿਆਨ ਤਹਿਤ ਕਰਵਾਇਆ ਸੈਮੀਨਾਰ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ ਸ਼ੁਰੂ ਸਵੱਛ ਭਾਰਤ PPN2702201801ਅਭਿਆਨ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਸ ਮੁਹਿੰਮ ਦੇ ਅਧੀਨ ਬਠਿੰਡਾ ਅਰਬਨ ਦੇ ਕੋਆਰਡੀਨੇਟਰ ਗੁਰਬਿੰਦਰ ਸਿੰਘ ਮਾਨ ਨੇ ਗੁਰੂਕੁਲ ਕਾਲਜ ਦੇ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਸੰੰਬੰਧੀ ਚੱਲ ਰਹੇ ਉਪਰਾਲਿਆਂ `ਤੇ ਚਾਨਣਾ ਵੀ ਪਾਇਆ।ਉਹਨਾਂ ਨੇ ਆਪਣੇ ਭਾਸ਼ਣ ਵਿੱਚ ਤਨ ਮਨ ਤੋਂ ਲੈ ਕੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਬਾਰੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕੀਤੀ ਅਤੇ ਬੱਚਿਆਂ ਨੇ ਉਹਨਾਂ ਦੀ ਹਾਜ਼ਰੀ ਵਿੱਚ ਪ੍ਰਣ ਲਿਆ ਕਿ ਆਉਣ ਵਾਲੇ ਸਮੇਂ ਵਿੱਚ ਸਫ਼ਾਈ ਸੰਬੰਧੀ ਰਲ ਕੇ ਭਾਰਤ ਸਰਕਾਰ ਦੀ ਮੁਹਿੰਮ ਵਿੱਚ ਸਹਿਯੋਗ ਦੇਣਗੇ।ਇਸ ਸੈਮੀਨਾਰ ਵਿਚ ਕਾਲਜ ਦੇ ਡਾਇਰੈਕਟਰ ਲੋਕਬੰਧੂ, ਵਾਇਸ ਪਿੰਸੀਪਲ ਰਵਿੰਦਰ ਕੌਰ ਅਤੇ ਸਮੂਹ ਸਟਾਫ ਵਲੋਂ ਆਏ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।

Check Also

ਨਗਰ ਨਿਗਮ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਟਰੇਨਿੰਗ ਕੈਂਪ ਆਯੋਜਿਤ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਭਾਰਤ ਮਾਨਕ ਬਿਊਰੋ, ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ …

Leave a Reply