ਅੰਮ੍ਰਿਤਸਰ 27 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (ਪਰਕਸ) ਲੁਧਿਆਣਾ / ਅੰਮ੍ਰਿਤਸਰ ਵੱਲੋਂ ਇਕ ਸ਼ੋਕ ਮਤੇ ਰਾਹੀਂ ਸ਼੍ਰੋਮਣੀ ਸਾਹਿਤਕਾਰ ਡਾ. ਕਰਤਾਰ ਸਿੰਘ ਸੂਰੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ।ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ਕਿਹਾ ਕਿ ਡਾ. ਸੂਰੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਜੰਮੂ ਯੂਨੀਵਰਸਿਟੀ ਵਿਚ ਵੱਖ-ਵੱਖ ਅਹੁੱਦਿਆਂ `ਤੇ ਹੁੰਦੇ ਹੋਏ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਨੂੰ ਪ੍ਰਫ਼ੁਲਤ ਕਰਨ ਲਈ ਵਡਮੱਲਾ ਯੋਗਦਾਨ ਪਾਉਣ ਕਰਕੇ ਉਨ੍ਹਾਂ ਨੂੰ ਹਮੇਸ਼ਾਂ ਯਾਦ ਰਖਿਆ ਜਾਵੇਗਾ।ਉਨ੍ਹਾਂ ਦੀਆਂ ਨਿਵੇਕਲੀਆਂ ਤੇ ਵੱਡਮੁੱਲੀਆਂ ਰਚਨਾਵਾਂ ਕਰਕੇ ਉਨ੍ਹਾਂ ਨੂੰ ਭਾਸ਼ਾ ਵਿਭਾਗ ਵਲੋਂ ਸ਼੍ਰੋਮਣੀ ਸਾਹਿਤਕਾਰ ਨਾਲ ਅਤੇ ਹਰਿਆਣਾ ਸਾਹਿਤ ਅਕਾਦਮੀ ਵਲੋਂ ਭਾਈ ਸੰਤੋਖ ਸਿੰਘ ਪੁਰਸਕਾਰ ਨਾਲ ਨਿਵਾਜ਼ਿਆ ਗਿਆ।ਸੋਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਹਰਜਿੰਦਰ ਸਿੰਘ ਅਟਵਾਲ, ਸਕੱਤਰ ਜੋਧ ਸਿੰਘ ਚਾਹਲ, ਵਿੱਤ ਸਕੱਤਰ ਡਾ. ਜਗੀਰ ਸਿੰਘ ਨੂਰ, ਪ੍ਰੈਸ ਸਕੱਤਰ ਡਾ. ਚਰਨਜੀਤ ਸਿੰਘ ਗੁਮਟਾਲਾ ਅਤੇ ਬੋਰਡ ਆਫ਼ ਡਾਇਰੈਕਟਰ ਮੈਂਬਰ ਡਾ. ਸੁਰਿੰਦਰਪਾਲ ਸਿੰਘ ਮੰਡ, ਸੁਖਚਰਨਜੀਤ ਕੌਰ ਗਿੱਲ, ਡਾ. ਹਰਜਿੰਦਰ ਸਿੰਘ ਸੂਰੇਵਾਲੀਆ, ਜਸਵੰਤ ਸਿੰਘ, ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਡਾ. ਜੋਗਿੰਦਰ ਸਿੰਘ ਨਿਰਾਲਾ ਸ਼ਾਮਲ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …