Monday, October 12, 2026

ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) ਦਾ ਉਦਘਾਟਨ 28 ਨੂੰ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ PPN2702201809ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) ਦੇ 28 ਫਰਵਰੀ ਨੂੰ ਹੋਣ ਜਾ ਰਹੇ ਉਦਘਾਟਨ ਸਮਾਰੋਹ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਦੀ ਅਗਵਾਈ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਲਿਆਂਦਾ ਗਿਆ। ਇਸ ਮੌਕੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦਾ ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਪਹੁੰਚਣ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਭਰਵਾ ਸਵਾਗਤ ਕੀਤਾ ਗਿਆ ਦਮਦਮੀ ਟਕਸਾਲ ਵਲੋਂ 36 ਪ੍ਰਕਾਰ ਦੇ ਫਲ ਫਰੂਟ, ਮੇਵੇ ਅਤੇ ਲੱਡੂਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply