Monday, March 30, 2026

ਭਾਈ ਕਾਲਾਬੂਲਾ ਦੀ ਬੇਵਕਤੀ ਹੋਈ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ -ਜਥੇਦਾਰ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ Giani-Gurbachan-Singh1ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਕਾਲਾਬੂਲਾ ਦੀ ਇਸ ਬੇਵਕਤੀ ਹੋਈ ਮੌਤ ਨਾਲ ਪੰਥ ਦਰਦੀਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।ਇਹਨਾਂ ਦੀ ਮੌਤ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨਾਂ ਕਿਹਾ ਕੇ ਭਾਈ ਸੁਰਜੀਤ ਸਿੰਘ ਬਹੁਤ ਮਿਲਾਪੜੇ ਸੁਭਾਅ ਦੇ ਮਾਲਕ ਸਨ ਅਤੇ ਜਿੱਥੇ ਵੀ ਸਿੱਖ ਪੰਥ ਨੂੰ ਇਹਨਾਂ ਦੀ ਲੋੜ ਹੋਵੇ ਉਥੇ ਹਮੇਸ਼ਾਂ ਸੱਚ ਉਪਰ ਪਹਿਰਾ ਦਿੰਦੇ ਹੋਏ ਡਟ ਕੇ ਪਹਿਰਾ ਦਿੰਦੇ ਸਨ ਅਤੇ ਗੁਰੂ ਦੇ ਭੈਅ ਵਿੱਚ ਰਹਿ ਕੇ ਪੰਥਕ ਸੇਵਾ ਕਰਦੇ ਸਨ।ਗੁਰੂ ਸਾਹਿਬ ਕਿਰਪਾ ਕਰਕੇ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply