Wednesday, August 12, 2026

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਲਿਆ ਹਿੱਸਾ

ਅੰਮ੍ਰਿਤਸਰ, 28 ਫ਼ਰਵਰੀ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਛੇਵੇਂ ਆਰ. PPN2802201806ਸੀ. ਚੋਪੜਾ ਮੈਮੋਰੀਅਲ ਨੈਸ਼ਨਲ ਮੂਟ ਕੋਰਟ ਮੁਕਾਬਲਾ-2018 6ਵਾਂ ਆਰ.ਸੀ ਚੋਪੜਾ ਮੈਮੋਰੀਅਲ ਮੂਟ ਕੋਰਟ ਕੰਪੀਟੀਸ਼ਨ-2018’ਚ ਹਿੱਸਾ ਲਿਆ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੁਕਾਬਲੇ ’ਚ ਗਗਨਪ੍ਰੀਤ ਸਿੰਘ ਨੇ ਸਪੀਕਰ ਨੰਬਰ 1, ਨਿਸ਼ਥਾ ਨੇ ਸਪੀਕਰ ਨੰਬਰ 2 ਅਤੇ ਬਨੀਤ ਛਾਬੜਾ ਨੇ ਰੀਸਰਚ ਦੇ ਤੌਰ ’ਤੇ ਆਪਣੀ-ਆਪਣੀ ਭੂਮਿਕਾ ਬਹੁਤ ਵਧੀਆ ਤਰੀਕੇ ਨਾਲ ਨਿਭਾਈ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਚੰਗੇ ਪ੍ਰਦਰਸ਼ਨ ’ਤੇ ਮੁਬਾਰਕਬਾਦ ਦਿੱਤੀ ਅਤੇ ਅਗਾਂਹ ਭਵਿੱਖ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੁਕਾਬਲੇ ਦੀ ਤਿਆਰੀ ਡਾ. ਅਰਨੀਤ ਕੌਰ, ਅਸਿਸਟੈਂਟ ਪ੍ਰੋਫੈਸਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦਾ ਵਿਸ਼ਾ ਲਾਜ਼ਮੀ ਰਿਟਾਇਰਮੈਂਟ ਅਤੇ ਫੌਜੀ ਸੇਵਾਵਾਂ ਦੇ ਨਿਯਮ, ਪੰਜਾਬ ਸਿਵਲ ਸੇਵਾਵਾਂ ਦੇ ਨਿਯਮ  ’ਤੇੇ ਅਧਾਰਿਤ ਸੀ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਵੱਖਰੇ-ਵੱਖਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ 50 ਟੀਮਾਂ ਨੇ ਹਿੱਸਾ ਲਿਆ।ਜਿਸ ਵਿਚ ਕਾਲਜ ਦਾ ਸਥਾਨ ਪਹਿਲੀਆਂ 10 ਟੀਮਾਂ ’ਚ ਰਿਹਾ ਅਤੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਮੋਮੈਂਟੌਸ ਦਿੱਤੇ ਗਏ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply