Sunday, March 29, 2026

ਸਿੱਖ ਅਜਾਇਬ ਘਰ `ਚ ਤਿੰਨ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ PPN2802201815ਗਿਆਨੀ ਮੱਲ ਸਿੰਘ, ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਸਾਬਕਾ ਇੰਚਾਰਜ ਗਿਆਨੀ ਬਾਦਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿੰਗ ਮੈਂਬਰ ਮਾਸਟਰ ਗੁਰਦਿੱਤ ਸਿੰਘ ਜਲਵੇਹੜਾ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਸੀਵਰਾਂ ਤੋਂ ਪਰਦਾ ਹਟਾਇਆ।ਇਸ ਤੋਂ ਪਹਿਲਾਂ ਭਾਈ ਹਰਨਾਮ ਸਿੰਘ ਸ੍ਰੀਨਗਰ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਅਰਦਾਸ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਆਪਣਾ ਜੀਵਨ ਕੌਮ ਦੇ ਲੇਖੇ ਲਾ ਕੇ ਸਾਡੇ ਲਈ ਮਾਰਗ ਦਰਸ਼ਨ ਦਿੱਤਾ।ਇਸ ਦੌਰਾਨ ਸ਼ਖਸ਼ੀਅਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ ਸਿਰੋਪਾਓ ਦਿੱਤੇ।ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ ਨੇ ਨਿਭਾਈ।
ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਅਮਰਜੀਤ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਚੀਮਾਬਾਠ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੱਜਣ ਸਿੰਘ ਬੱਜੂਮਾਨ ਅੰਤਿ੍ਰੰਗ ਮੈਂਬਰ, ਮੈਂਬਰ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਬਲਦੇਵ ਸਿੰਘ ਚੂੰਘਾਂ, ਪਰਮਜੀਤ ਸਿੰਘ ਖ਼ਾਲਸਾ, ਭਾਈ ਈਸ਼ਰ ਸਿੰਘ, ਬਾਬਾ ਮਹਿੰਦਰ ਸਿੰਘ ਜਨੇਰ, ਬਾਬਾ ਪ੍ਰਦੀਪ ਸਿੰਘ ਬਧਨੀ, ਬਾਬਾ ਹਰਚਰਨ ਸਿੰਘ ਪਟਿਆਲਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਕੇਵਲ ਸਿੰਘ ਭੂਰਾਕੋਹਨਾ ਤੇ ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ ਤੇ ਹਰਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਗੁਰਿੰਦਰ ਸਿੰਘ ਮਥਰੇਵਾਲ, ਇਕਬਾਲ ਸਿੰਘ ਮੁਖੀ, ਰਵੇਲ ਸਿੰਘ ਚੇਅਰਮੈਨ, ਹਰਜੀਤ ਸਿੰਘ ਭੱਠਲ, ਇੰਦਰਪਾਲ ਸਿੰਘ ਬਰਨਾਲਾ, ਡਾ. ਗੁਰਜੰਟ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply