Friday, September 20, 2024

ਕੁਲੀਆਂ ਨੂੰ ਪੱਕਿਆਂ ਕਰਨ ਦਾ ਮੁੱਦਾ ਸੰਸਦ `ਚ ਚੁੱਕਾਂਗਾ- ਔਜਲਾ

ਹੜਤਾਲ ਰੇਲਵੇ ਲਾਲ ਵਰਦੀ ਕੁਲੀ ਯੂਨੀਅਨ ਨੂੰ ਦਿੱਤਾ ਭਰੋਸਾ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਅੋਜਲਾ ਨੇ ਆਲ ਇੰਡੀਆ ਰੇਲਵੇ ਲਾਲ ਵਰਦੀ PPN0103201816ਕੁਲੀ ਯੂਨੀਅਨ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਕੁਲੀਆਂ ਨੂੰ ਪੱਕਿਆਂ ਕਰਨ ਦਾ ਮੁੱਦਾ ਪਾਰਲੀਮੈਂਟ ਚੁੱਕਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲਵੇ ਮੰਤਰੀ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ।ਗੁਰਜੀਤ ਔਜਲਾ ਆਲ ਇੰਡੀਆ ਰੇਲਵੇ ਲਾਲ ਵਰਦੀ ਕੁਲੀ ਯੂਨੀਅਨ ਰਜਿ. (ਪੰਜਾਬ) ਵਲੋ ਗਰੁੱਪ-ਡੀ ਦੀ ਮੰਗ ਨੂੰ ਲੈ ਕੇ ਯੂਨੀਅਨ ਦੇ ਪੰਜਾਬ ਪ੍ਰਧਾਨ ਕਸ਼ਮੀਰ ਲਾਲ, ਮੀਤ ਪ੍ਰਧਾਨ ਕੁਲਦੀਪ ਸਿੰਘ, ਅੰਮ੍ਰਿਤਸਰ ਦੇ ਪ੍ਰਧਾਨ ਕੁਲਦੀਪ ਸਿੰਘ ਲੋਪੋਕੇ ਅਤੇ ਵਾਈਸ ਪ੍ਰਧਾਨ ਰੋਸ਼ਨ ਸਿੰਘ ਦੀ ਅਗਵਾਈ ਵਿੱਚ ਹੜਤਾਲੀ ਕੁਲੀਆਂ ਨੂੰ ਰੇਲਵੇ ਸਟੇਸ਼ਨ `ਤੇ ਮਿਲੇ ਸਨ।
ਇਸ ਮੋਕੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਨਾਂ ਨੇ ਆਪਣੀਆ ਮੰਗਾਂ ਨੂੰ ਲੈ ਕੇ ਵੱਖ-ਵੱਖ ਮੰਤਰੀਆਂ ਨੂੰ ਚੌਥੇ ਦਰਜੇ ਵਿੱਚ ਸ਼ਾਮਲ ਕਰਕੇ ਪੱਕਿਆਂ ਕਰਨ ਲਈ ਮੰਗ ਪੱਤਰ ਵੀ ਸ਼ੌਪੇ ਹਨ।ਪਰ ਅਜੇ ਤੀਕ ਕੋਈ ਸੁਣਵਾਈ ਨਹੀ ਹੋ ਰਹੀ।ਉਨਾਂ ਕਿਹਾ ਕਿ ਇਸ ਸਬੰਧੀ ਕੁੱਝ ਦਿਨ ਪਹਿਲਾਂ ਕਾਂਗਰਸ ਸੰਸਦ ਮੈਂਬਰ ਦੇ ਐਮ.ਪੀ ਗੁਰਜੀਤ ਸਿੰਘ ਔਜਲਾ ਨੂੰ ਵੀ ਮੰਗ ਪੱਤਰ ਦਿੱਤਾ ਸੀ।ਕੁਲਦੀਪ ਸਿੰਘ ਨੇ ਕਿਹਾ ਕਿ 2008 ਵਿੱਚ ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਨੇ ਰੇਲਵੇ ਦੇ ਸਾਰੇ ਕੁਲੀਆਂ ਨੂੰ ਡੀ ਗੁੱਰਪ ਦਾ ਦਰਜਾ ਦਿੱਤਾ ਸੀ, ਪਰ 10 ਸਾਲ ਬੀਤ ਜਾਣ ਦੇ ਬਾਵਜੂਦ ਕੁਲੀਆਂ ਦੀ ਕੋਈ ਵੀ ਸੁਣਵਾਈ ਨਹੀ ਹੋ ਰਹੀ ਹੈ।ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨਾਂ ਦੀਆਂ ਮੰਗਾਂ ਜਲਦ ਪੂਰੀਆ ਕੀਤੀਆਂ ਜਾਣ।ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੇਲਾਂ ਰੋਕਣ ਦਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੋਕੇ ਰਣਜੀਤ ਸਿੰਘ ਬਲੱਗਣ, ਦਰਸ਼ਨ ਸਿੰਘ, ਵਿਕਾਸ ਕੁਮਾਰ, ਕੁਲਦੀਪ ਸਿੰਘ, ਰੌਸ਼ਨ ਸਿੰਘ, ਅਮਰ ਸਿੰਘ, ਜੁਗਿੰਦਰ ਸਿੰਘ, ਹਰਦੇਵ ਸਿੰਘ, ਬਲਕਾਰ ਸਿੰਘ, ਵਰਿੰਦਰ ਸਿੰਘ, ਲਵਲੀਨ ਕੁਮਾਰ ਅਤੇ ਜਸਬੀਰ ਸਿੰਘ ਬਿਕਰਮਜੀਤ ਸਿੰਘ, ਨਰਿੰਦਰ ਸਿੰਘ, ਬਖਸ਼ੀਸ ਸਿੰਘ, ਉਪਦੇਸ ਸਿੰਘ, ਬਬਲੂ ਕੁਮਾਰ, ਸੁਖਦੇਵ ਸਿੰਘ ਆਦਿ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply