Friday, August 7, 2026

ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਚਲਾਣਾ ਕਰ ਗਏ ਹਲਕਾ PPN0103201820ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਅੱਜ ਦਾ ਅੰਤਿਮ ਸੰਸਕਾਰ ਉਨਾਂ ਦੇ ਜ਼ੱਦੀ ਪਿੰਡ ਬੰਡਾਲਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਸਮੇਂ ਮੁੱਖ ਮੰਤਰੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਮ੍ਰਿਤਕ ਦੇਹ `ਤੇ ਫੁੱਲ ਮਾਲਵਾਂ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਉਨਾਂ ਦੇ ਘਰ ਅੰਤਿਮ ਰਸਮਾਂ ਪੂਰੀਆਂ ਕਰਕੇ ਮ੍ਰਿਤਕ ਦੇਹ ਕਾਫਲੇ ਦੇ ਰੂਪ ਵਿਚ ਜ਼ੱਦੀ ਪਿੰਡ ਬੰਡਾਲੇ ਪੁੱਜੀ ਤਾਂ ਜੰਡਿਆਲਾ ਗੁਰੂ ਦੇ ਬਾਜ਼ਾਰਾਂ ਵਿਚ ਲੋਕਾਂ ਨੇ ਆਪਣੇ ਹਰਮਨ ਪਿਆਰੇ ਆਗੂ ਨੂੰ ਫੁੱਲਾਂ ਦੀ ਵਰਖਾ ਕਰਕੇ ਸ਼ਰਧਾਜਲੀਆਂ ਭੇਟ ਕੀਤੀਆਂ। ਇਸ ਮਗਰੋਂ ਬੰਡਾਲਾ ਦੇ ਸਮਸ਼ਾਨ ਘਾਟ ਵਿਚ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ।ਲੋਕਾਂ ਦੇ ਦਰਸ਼ਨ ਕਰਨ ਮਗਰੋਂ ਪੁਲਿਸ ਦੀ ਟੁਕੜੀ ਨੇ ਵਿਛੜੇ ਨੇਤਾ ਨੂੰ ਸਲਾਮੀ ਦਿੱਤੀ।ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਜਿਲਾ ਪੁਲਿਸ ਮੁਖੀ ਪਰਮਪਾਲ ਸਿੰਘ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ, ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਲਾਲੀ ਮਜੀਠੀਆ, ਡਾ. ਦਲਬੀਰ ਸਿੰਘ ਵੇਰਕਾ, ਇੰਦਰਜੀਤ ਸਿੰਘ ਬਾਸਰਕੇ ਅਤੇ ਹੋਰ ਆਗੂਆਂ ਨੇ ਵਿੱਛੜੇ ਆਗੂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਚਿਖਾ ਨੂੰ ਅਗਨੀ ਉਨਾਂ ਦੇ ਵੱਡੇ ਬੇਟੇ ਤਜਿੰਦਰ ਸਿੰਘ ਨੇ ਵਿਖਾਈ।ਇਸ ਮੌਕੇ ਐਸ.ਡੀ.ਐਮ ਨਿਤੀਸ਼ ਸਿੰਗਲਾ, ਐਸ.ਪੀ ਮਨੋਹਰ ਲਾਲ, ਡੀ.ਐਸ.ਪੀ ਐਚ.ਐਸ ਬੋਪਾਰਾਏ, ਡੀ.ਐਸ.ਪੀ ਹਰਪ੍ਰੀਤ ਸਿੰਘ ਤੋਂ ਇਲਾਵਾ ਨਵਦੀਪ ਸਿੰਘ ਗੋਲਡੀ, ਕੁਲਵਿੰਦਰ ਸਿੰਘ ਰਮਦਾਸ, ਗਰੁਦੇਵ ਸਿੰਘ ਝੀਤਾ ਅਤੇ ਇਲਾਕਾ ਵਾਸੀ ਹਾਜਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply