ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ
ਜਾਂਦੀਆਂ ਕਲਿਆਣਕਾਰੀ ਯੋਜਨਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਉਨਾਂ ਲੋਕਾਂ ਤੱਕ ਪੁੱਜਦਾ ਕਰਨ ਦੇ ਮਨੋਰਥ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਲੋਪੋਕੇ ਵਿਖੇ ਇਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹਰੇਕ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਕੇ ’ਤੇ ਹੀ ਕੈਂਪ ਵਿਚ ਪਹੁੰਚੇ ਲੋਕਾਂ ਨੂੰ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਰਜਿਟਰਡ ਕਰਨਗੇ।ਉਕਤ ਜਾਣਕਾਰੀ ਦਿੰਦੇ ਜਿਲ੍ਹੇ ਤੇ ਸੈਸ਼ਨ ਜੱਸ ਕਰਮਜੀਤ ਸਿੰਘ ਕੰਗ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਇਹ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਕੈਂਪ ਵਿਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਭਲਾਈ ਤੇ ਕਲਿਆਣਕਾਰੀ ਯੋਜਨਾਵਾਂ ਦਿੰਦਾ ਵਿਭਾਗ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਮੌਕੇ ’ਤੇ ਲਾਭ ਦੇਵੇਗਾ।
ਸ੍ਰ. ਕੰਗ ਨੇ ਇਸ ਮੌਕੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮੌਕੇ ਹਰੇਕ ਤਰਾਂ ਦੀ ਸਹੂਲਤ ਲੋਕਾਂ ਨੂੰ ਦੇਣ ਦਾ ਪ੍ਰਬੰਧ ਕਰਨ ਅਤੇ ਇਸ ਲਈ ਜ਼ਰੂਰੀ ਕੰਪਿਊਟਰ, ਇੰਟਰਨੈਟ ਆਦਿ ਦਾ ਪ੍ਰਬੰਧ ਵੀ ਮੌਕੇ ’ਤੇ ਹੋਵੇ, ਤਾਂ ਜੋ ਕੈਂਪ ਵਿਚ ਆਏ ਲੋਕਾਂ ਨੂੰ ਨਿਰਾਸ਼ ਨਾ ਮੁੜਨਾ ਪਵੇ।ਉਨਾਂ ਕੈਂਪ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਅਧਾਰ ਕਾਰਡ ਅਤੇ ਦੋ-ਦੋ ਤਸਵੀਰਾਂ ਲੈ ਕੇ ਆਉਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ, ਵਧੀਕ ਸੈਸ਼ਨ ਜੱਜ ਜੇ.ਐਸ ਭਿੰਡਰ, ਸੀ.ਜੀ.ਐਮ ਅਮਿਤ ਮਲਹਨ, ਸੀ.ਜੀ.ਐਮ ਮੋਨਿਕਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media