Thursday, August 6, 2026

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੁੱਕੜ ਨਾਟਕ ‘ਸਾਕਾ ਸਰਹਿੰਦ’ ਦਾ ਆਯੋਜਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ. ਐਸ. ਐਸ. ਵਿਭਾਗ ਵੱਲੋਂ PPN0103201823ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਬਾਬਾ ਨਾਮਦੇਵ ਥੀਏਟਰ ਸੁਸਾਇਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ ’ਤੇ ਅਧਾਰਿਤ ਇਕ ਨਾਟਕ ‘ਸਾਕਾ ਸਰਹਿੰਦ’ ਨੁੱਕੜ ਸ਼ੈਲੀ ’ਚ ਪੇਸ਼ ਕੀਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਸਮੂਹ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਕਿ ਖ਼ਾਲਸਾ ਸੰਸਥਾਵਾਂ ਨੇ ਹਮੇਸ਼ਾ ਹੀ ਵਿਦਿਆਰਥੀ ਵਰਗ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜ ਕੇ ਰੱਖਣ ਲਈ ਸਿਰਕੱਢ ਭੂਮਿਕਾ ਨਿਭਾਈ ਹੈ।ਇਸ ਨੁੱਕੜ ਨਾਟਕ ਦੇ ਰਾਹੀਂ ਬਾਬਾ ਨਾਮਦੇਵ ਥੀਏਟਰ ਸੁਸਾਇਟੀ ਦੇ ਕਲਾਕਾਰਾਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਜੁੜਣ ਦਾ ਸੰਦੇਸ਼ ਦਿਤਾ।ਇਸ ਮੌਕੇ ਬਾਬਾ ਨਾਮਦੇਵ ਥੀਏਟਰ ਸੁਸਾਇਟੀ ਤੋਂ ਆਏ ਹੋਏ ਕਲਾਕਾਰ ਪ੍ਰਿਤਪਾਲ ਸਿੰਘ ਘੁੰਮਣ ਅਤੇ ਹੋਰ ਕਲਾਕਾਰਾਂ ਦਾ ਕਾਲਜ਼ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਬੋਲਦੇ ਹੋਏ ਕਾਲਜ਼ ਐਨ.ਐਸ.ਐਸ ਵਿਭਾਗ ਦੇ ਇੰਚਾਰਜ਼ ਪ੍ਰੋਫੈਸਰ ਰਣਪ੍ਰੀਤ ਸਿੰਘ ਨੇ ਦੱਸਿਆ ਕਿ ਐਨ.ਐਸ.ਐਸ ਵਿਭਾਗ ਵੱਲੋਂ ਲਗਾਤਰ ਇਹ ਯਤਨ ਕੀਤਾ ਜਾ ਰਿਹਾ ਹੈ ਕਿ ਆਪਣੇ ਗੋਰਵਮਈ ਵਿਰਸੇ ਤੋਂ ਟੁੱਟ ਚੁੱਕੇ ਵਿਦਿਆਰਥੀਆਂ ਨੂੰ ਨੈਤਿਕਤਾ ਅਤੇ ਅਨੈਤਿਕਤਾ ਵਿੱਚ ਫਰਕ ਕਰਨਾ ਸਿਖਾਇਆ ਜਾਵੇ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply