ਅੰਮ੍ਰਿਤਸਰ, 1 ਮਾਰਚ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕੀ ਸੂਬੇ ਇੰਡੀਆਨਾ ਦੀ ਵਿਧਾਨ ਸਭਾ `ਚ ਸਿੱਖਾਂ ਵੱਲੋਂ ਦੇਸ਼ ਦੇ ਵਿਕਾਸ
ਲਈ ਪਾਏ ਮਹੱਤਵਪੂਰਨ ਯੋਗਦਾਨ ਲਈ ਪ੍ਰਸੰਸਾ ਦਾ ਮਤਾ ਪਾਸ ਕਰਨਾ ਸਮੁੱਚੀ ਕੌਮ ਲਈ ਮਾਣ ਦੀ ਗੱਲ ਹੈ।ਇਸ ਨਾਲ ਪੂਰੀ ਦੁਨੀਆਂ ਅੰਦਰ ਸਿੱਖਾਂ ਦੀ ਵਿਲੱਖਣ ਪਛਾਣ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਪ੍ਰਗਾਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਸੰਨਤਾ ਨਾਲ ਕਿਹਾ ਕਿ ਅੱਜ ਪੂਰੀ ਦੁਨੀਆਂ `ਚ ਸਿੱਖਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਹੋ ਰਹੀ ਹੈ ਅਤੇ ਸਿੱਖਾਂ ਨੂੰ ਇਹ ਮਾਣ ਗੁਰੂ ਬਖਸ਼ੀ ਜੀਵਨ ਜਾਚ ਨਾਲ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਚੱਲਦਿਆਂ ਸਿੱਖਾਂ ਨੇ ਜਿਥੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਇਆ ਹੈ, ਉਥੇ ਹੀ ਇਨ੍ਹਾਂ ਨੇ ਭਾਈਚਾਰਕ ਸਾਂਝ ਦੇ ਗੁਣ ਨਾਲ ਕੌਮਾਂਤਰੀ ਭਾਈਚਾਰੇ ਨੂੰ ਵੀ ਆਪਣੇ ਵੱਲ ਖਿੱਚਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕੀ ਸੂਬੇ ਇੰਡੀਆਨਾ ਦੀ ਵਿਧਾਨ ਸਭਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਇਸ ਪ੍ਰਾਪਤੀ ਲਈ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media