Thursday, August 6, 2026

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ ਦੇ ਅਹੁਦੇਦਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲੇ

ਅੰਮ੍ਰਿਤਸਰ, 1 ਮਾਰਚ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ PPN0103201826ਸੁਸਾਇਟੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਕੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ 3 ਮਈ 2018 ਨੂੰ ਆ ਰਹੇ 300 ਸਾਲਾ ਜਨਮ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਵਿਚਾਰ ਵਟਾਂਦਰਾ ਕੀਤਾ।ਸੁਸਾਇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਿਹਾ ਕਿ 3 ਮਈ ਨੂੰ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਦੇ ਨਜ਼ਦੀਕ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਅਸਥਾਨ ’ਤੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਕੀ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਥੇਦਾਰ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਮ੍ਰਿਤਸਰ ਵਿਖੇ 1 ਮਈ ਤੋਂ 7 ਮਈ ਤੱਕ ਇਕ ਹਫ਼ਤੇ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾ ਜਨਮ ਸ਼ਤਾਬਦੀ ਮੌਕੇ ਸੁਸਾਇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਪੂਰਨ ਸਹਿਯੋਗ ਦੇਣ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਸਮਾਗਮ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਪ੍ਰਦੀਪ ਸਿੰਘ ਵਾਲੀਆ ਸੂਬਾ ਪ੍ਰਧਾਨ ਸੁਲਤਾਨ-ਉਲ-ਕੌਮ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ, ਭੁਪਿੰਦਰ ਸਿੰਘ ਚੇਅਰਮੈਨ ਬਾਬਾ ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ, ਜਗਦੀਸ਼ ਸਿੰਘ ਪ੍ਰਧਾਨ, ਹਰਪਾਲ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਕਲਕੱਤਾ, ਅਮਰਜੀਤ ਸਿੰਘ ਵਾਲੀਆ, ਅਮਰੀਕ ਸਿੰਘ ਵਾਲੀਆ, ਜਗਜੀਤ ਸਿੰਘ ਵਾਲੀਆ, ਅੰਮ੍ਰਿਤਪਾਲ ਸਿੰਘ, ਐਸ.ਐਸ. ਵਾਲੀਆ, ਦਰਸ਼ਨ ਸਿੰਘ ਪੀ.ਏ ਪ੍ਰਧਾਨ ਸ਼੍ਰੋਮਣੀ ਕਮੇਟੀ ਆਦਿ ਮੌਜੂਦ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply