ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿੱਦਿਆ ਸਾਗਰ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼, ਧੂਰੀ ਵਿਚ ਹੋਲੀ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ।ਵਿਦਿਆਰਥਣਾਂ ਨੇ ਇਕ ਦੂਸਰੇ ਨੂੰ ਰੰਗ ਲਗਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ।ਕਾਲਜ ਪ੍ਰਿੰਸੀਪਲ ਡਾ. ਤ੍ਰਿਸ਼ਲਾ ਤੁਲਾਨੀ ਨੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਤਿਉਹਾਰਾਂ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ, ਕਿਉਕਿ ਇਹ ਤਿਉਹਾਰ ਸਾਨੂੰ ਆਪਸ ਵਿਚ ਮਿਲ ਜੁਲ ਕੇ ਰਹਿਣ ਦੀ ਪ੍ਰੇਰਨਾ ਦਿੰਦੇ ਹਨ।ਵਿਦਿਆਰਥਣ ਚੰਚਲਪ੍ਰੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਪਾਣੀ ਦੀ ਦੁਰਵਰਤੋਂ ਨਾ ਕਰਕੇ ਤਿਉਹਾਰ ਨੂੰ ਵਧੀਆ ਢੰਗ ਨਾਲ ਮਨਾਉਣਾ ਚਾਹੀਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …