Wednesday, June 24, 2026

ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕੀਤੀ ਮੀਟਿੰਗ

ਮੁੱਖ ਮੰਤਰੀ ਪਾਸੋਂ ਫੂਡ ਏਜੰਸੀਆਂ `ਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਕੀਤੀ ਮੰਗ
ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਧੂਰੀ ਦੀ ਇੱਕ ਮੀਟਿੰਗ ਡੀਪੂ ਪ੍ਰਧਾਨ ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਧੂਰੀ ਦੌਰੇ ਦੌਰਾਨ 9 ਸਤੰਬਰ 2016 ਨੂੰ ਐਲਾਨ ਕੀਤਾ ਗਿਆ ਸੀ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਬਨਣ `ਤੇ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਟਮ ਖਤਮ ਕਰ ਦਿੱਤਾ ਜਾਵੇਗਾ ਅਤੇ ਪਿਛਲੇ ਇੱਕ ਸਾਲ ਤੋਂ ਬਣੀ ਕਾਂਗਰਸ ਸਰਕਾਰ ਨੇ ਠੇਕੇਦਾਰੀ ਸਿਸਟਮ ਖਤਮ ਕਰਨ ਦੀ ਬਜ਼ਾਏ 2018-19 ਵਿੱਚ ਪੱਲੇਦਾਰ ਮਜ਼ਦੂਰ ਮਾਰੂ ਫੈਸਲੇ ਹੀ ਲਏ ਹਨ।ਜਿਸ ਦੇ ਰੋਸ ਵਜੋਂ ਯੂਨੀਅਨ ਦੇ ਆਗੂਆਂ ਵਲੋਂ ਮਜ਼ਦੂਰ ਭਾਈਚਾਰੇ ਨੂੰ ਨਾਲ ਲੈ ਕੇ 22 ਫਰਵਰੀ ਨੂੰ ਜ਼ਿਲਾ੍ਹ ਹੈਡਕੁਆਰਟਰ `ਤੇ ਰੈਲੀਆਂ ਕੀਤੀਆਂ ਗਈਆਂ ਸਨ ਪ੍ਰੰਤੂ ਸਰਕਾਰ ਉੱਪਰ ਕੋਈ ਅਸਰ ਨਹੀਂ ਹੋਇਆ।ਉਹਨਾਂ ਦੱਸਿਆ ਕਿ ਸਾਰੇ ਪੰਜਾਬ ਵਿੱਚ ਗੇਟ ਰੈਲ਼ੀਆਂ ਦਾ ਸਿਲਸਿਲਾ ਜਾਰੀ ਹੈ ਅਤੇ 12 ਮਾਰਚ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਭਾਰੀ ਇੱਕਠ ਕਰਕੇ ਰੈਲੀ ਕੀਤੀ ਜਾਵੇਗੀ। ਮੀਟਿੰਗ ਵਿੱਚ ਮਜ਼ਦੂਰ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮੁੱਖ ਮੰਤਰੀ ਵੱਲੋਂ ਕੀਤਾ ਵਾਅਦਾ ਪੂਰਾ ਕਰਕੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ 21 ਫਰਵਰੀ ਨੂੰ ਤਿਆਰ ਕੀਤੀ ਗਈ ਮਜ਼ਦੂਰ ਵਿਰੋਧੀ ਪਾਲਸੀ ਨੂੰ ਰੱਦ ਕੀਤਾ ਜਾਵੇ।
ਇਸ ਮੌਕੇ ਮਾ. ਤੇਲੂ ਰਾਮ ਸੂਬਾ ਪ੍ਰਧਾਨ, ਗੁਰਪ੍ਰੀਤ ਸਿੰਘ ਜਨਰਲ ਸਕੱਤਰ, ਨਿਰਮਲ ਸਿੰਘ ਸਕੱਤਰ, ਬਲਰਾਜ ਸਿੰਘ, ਮੱਘਰ ਸਿੰਘ, ਦਰਸ਼ਨ ਸਿੰਘ, ਲਖਵਿੰਦਰ ਸਿੰਘ, ਗੁਰਮੇਲ ਸਿੰਘ, ਰਾਜਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply