ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ
ਟੈਕਨਾਲੋਜੀ ਵਿਖੇ ਕੰਪਿਊਟਰ ਸਾਇੰਸ ਇੰਜ. ਐਂਡ ਆਈ.ਟੀ ਵਿਭਾਗਾਂ ਦੀਆਂ ਵਿਦਿਆਰਥੀ ਫੋਰਮਾਂ ਫੇਸਜ਼ ਅਤੇ ਹਿੱਟ ਵਲੋਂ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ।ਕੌਮੀ ਵਿਗਿਆਨ ਦਿਵਸ ਨੋਬਲ ਪੁਰਸਕਾਰ ਜੇਤੂ ਪ੍ਰਸਿੱਧ ਭਾਰਤੀ ਵਿਗਿਆਨੀ ਸਰ ਸੀ.ਵੀ ਰਮਨ ਦੀ ਖੋਜ ਰਮਨ ਪ੍ਰਭਾਵ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ।ਸੁਖਪਾਲ ਸਿੰਘ ਐਕਸੀਅਨ ਪੰਚਾਇਤ ਰਾਜ ਬਠਿੰਡਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਹਰਪਾਲ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਹੋਰ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।ਇਸ ਸਮਾਗਮ ਵਿੱਚ ਵਿਸ਼ੇਸ਼ ਭਾਸ਼ਣ ਤੋਂ ਇਲਾਵਾ ਵਿਦਿਆਰਥੀਆਂ ਦੇ ‘ਸਥਾਈ ਭਵਿੱਖ ਲਈ ਸਾਇੰਸ ਅਤੇ ਤਕਨਾਲੋਜੀ’ ਬਾਰੇ ਪੋੋਸਟਰ ਮੇਕਿੰਗ ਅਤੇ ਏਲੋਕੇਸ਼ਨ ਦੇ ਮੁਕਾਬਲੇ ਕਰਵਾਏ ਗਏ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਦਿਕਸ਼ਾ ਤੇ ਮਨਪ੍ਰੀਤ ਕੋਰ ਦੋਵੇਂ (ਸੀ.ਐਸ.ਈ ਸਮੈਸਟਰ-6) ਅਤੇ ਮਨਪ੍ਰੀਤ ਸਿੰਘ (ਸਿਵਲ ਇੰਜ. ਸਮੈਸਟਰ-6) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ।ਐਲੋਕੇਸ਼ਨ ਮੁਕਾਬਲੇ ਵਿੱਚ ਬੀ.ਟੈਕ ਦੀ ਕੁਲਵੀਰ ਕੌਰ ਅਤੇ ਆਰਜੂ ਨੇ ਕ੍ਰਮਵਾਰ ਪਹਿਲੀ ਤੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਵਿਗਿਆਨ ਦੀ ਮਦਦ ਨਾਲ ਅਤੇ ਤਕਨਾਲੋਜੀ ਦੀਆਂ ਨਵੀਆਂ ਕਾਢਾਂ ਨਾਲ ਭਵਿੱਖ ਨੂੰ ਕਾਇਮ ਰੱਖਣ ਬਾਰੇ ਆਪਣੇ ਸੁਝਾਅ ਦਿੱਤੇ।ਅਖੀਰ ਵਿੱਚ ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੂੰ ‘ਕੌਮੀ ਵਿਗਿਆਨ ਦਿਵਸ’ ਮਨਾਏ ਜਾਣ ਦੀ ਵਧਾਈ ਦਿੱਤੀ ਅਤੇ ਸਮਾਜ ਨੂੰ ਅੰਧ-ਵਿਸ਼ਵਾਸ਼ ਅਤੇ ਸਮਾਜਿਕ ਕੁਰੀਤੀਆਂ ਦੀਆਂ ਜੰਜ਼ੀਰਾਂ ਤੋਂ ਮੁਕਤ ਹੋਣ ਲਈ ਵਿਗਿਆਨਕ ਤੌਰ ਤੇ ਜਾਗਰੂਕ ਹੋਣ `ਤੇ ਲੋੜ ਹੈ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media