Friday, October 2, 2026

ਮਨੀਕਰਨ ਸਾਹਿਬ ਤੋਂ ਪਰਤਦਿਆਂ 8 ਨੌਜਵਾਨਾਂ ਦੀ ਦੁਰਘਟਨਾ `ਚ ਮੌਤ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤਸਰ ਦੇ ਪਿੰਡ ਕਾਲੇ ਤੋਂ ਮਨੀਕਰਨ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੀ ਯਾਤਰਾ ’ਤੇ ਗਏ 8 ਨੌਜਵਾਨਾਂ ਦੀ ਦੁਰਘਟਨਾ ਦੌਰਾਨ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁਰਘਟਨਾ ਵਿਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣਾ ਬੇਹੱਦ ਅਫਸੋਸਨਾਕ ਹੈ।ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਜਿਕਰਯੋਗ ਹੈ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਇਸੇ ਪਿੰਡ ਦੇ ਕੁੱਝ ਬੱਚੇ ਇੱਕ ਗੁਰਦੁਆਰਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੋਰਾਨ ਗੈਸੀ ਗੁਬਾਰੇ ਭਰਨ ਵਾਲਾ ਸਿਲੰਡਰ ਫਟਣ ਨਾਲ ਜਖਮੀ ਹੋ ਗਏ ਸਨ ਅਤੇ ਇਨ੍ਹਾਂ ਵਿਚੋਂ ਕੁੱਝ ਬੱਚਿਆਂ ਦੀਆਂ ਲੱਤਾਂ ਵੀ ਕੱਟੀਆਂ ਗਈਆਂ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply