Friday, October 18, 2024

ਅਮਰੀਕਾ ‘ਚ ਸਿੱਖ ਨੌਜਵਾਨ ਤੇ ਹਮਲੇ ਦੀ ਜਥੇਦਾਰ ਅਵਤਾਰ ਸਿੰਘ ਵੱਲੋਂ ਨਿਖੇਧੀ


ਅੰਮ੍ਰਿਤਸਰ, 3  ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਵਿਚ ਇਕ ਵਿਅਕਤੀ ਵਲੋਂ ਸਿੱਖ ਨੌਜਵਾਨ ਤੇ ਹਮਲਾ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਨੇ ਪਹਿਲਾਂ ਸ. ਸੰਦੀਪ ਸਿੰਘ ਤੇ ਉਸਦੇ ਦੋਸਤ ਤੇ ਨਸਲੀ ਨਿੱਪਣੀ ਕੀਤੀ ਅਤੇ ਫਿਰ ਸ. ਸੰਦੀਪ ਸਿੰਘ ਨੂੰ ਟਰੱਕ ਮਾਰਿਆ ਅਤੇ ਉਸਨੂੰ 30  ਫੁੱਟ ਤੱਕ ਘੜੀਸਦਾ ਲੈ ਗਿਆ। ਜਿਸ ਨਾਲ ਸ. ਸੰਦੀਪ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ।ਉਨ੍ਹਾਂ ਕਿਹਾ ਕਿ ਸਿੱਖ ਕੌਮ ਇਕ ਨਿਡਰ, ਬਹਾਦਰ ਅਤੇ ਸਰਬੱਤ ਦਾ ਭਲਾ ਚਾਹੁਣ ਵਾਲੀ ਕੌਮ ਹੈ ਅਤੇ ਸਿੱਖਾਂ ਦਾ ਅਮਰੀਕਾ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਬਹੁਤ ਹੀ ਮਹੱਤਵਪੂਰਨ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਅੱਗੇ ਵੀ ਵੱਖ-ਵੱਖ ਦੇਸ਼ਾਂ ਵਿੱਚ ਸਿੱਖਾਂ ਉਪਰ ਨਸਲੀ ਹਮਲੇ ਹੋ ਚੁੱਕੇ ਹਨ ਜੋ ਅਤੀ ਨਿਦਣਯੋਗ ਹਨ। ਉਨ੍ਹਾਂ ਵਿਦੇਸ਼ਾਂ ਵਿਚ ਬੈਠੇ ਗੁਰੂ ਨਾਨਕ ਨਾਮ ਲੇਵਾPPN030812 ਸਿੱਖਾਂ ਨੂੰ ਅਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਮੁਲਕਾਂ ਦੇ ਬਾਸ਼ਿੰਦਿਆਂ ਅਤੇ ਸਰਕਾਰਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਤਾਂ ਜੋ ਭਵਿੱਖ ਵਿਚ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੀ ਵਿਦੇਸ਼ ਮੰਤਰੀ ਸ੍ਰੀ ਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਰੀਕਾ ਦੀ ਸਰਕਾਰ ਨਾਲ ਤੁਰੰਤ ਰਾਫ਼ਤਾ ਕਾਇਮ ਕਰਕੇ ਅਜਿਹਾ ਦਬਾਅ ਪਾਵੇ ਅੱਗੋਂ ਤੋਂ ਅਜਿਹੀਆਂ ਘਵਨਾਵਾਂ ਨੂੰ ਠੱਲ੍ਹ ਪਾ ਕੇ ਰੋਕਿਆ ਜਾ ਸਕੇ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply