ਬਠਿੰਡਾ 4 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸੰਤਸੰਗ ਸਭਾ ਰੇਲਵੇ ਕਲੋਨੀ ਵਿਖੇ
ਗੁਰਦੁਆਰਾ ਕਮੇਟੀ ਅਤੇ ਇਲਾਕਾ ਨਿਵਾਸੀਆਂ ਵਲੋਂ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 13ਵਾਂ ਸਾਲਾਨਾ ਕੀਰਤਨ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ ਤੌਰ ਤੇ ਪੁੱਜੇ ਭਾਈ ਗੁਰਇਕਬਾਲ ਸਿੰਘ ਮੁਖੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ਼੍ਰੀ ਅਮ੍ਰਿਤਸਰ ਸਾਹਿਬ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਇਤਿਹਾਸ ਅਤੇ ਬਾਬਾ ਦੀਪ ਸਿੰਘ ਜੀ ਜੀਵਨ ਬਾਰੇ ਗੁਰ ਵਿਚਾਰਾਂ ਕੀਤੀਆਂ।ਭਾਈ ਸੁਰਿੰਦਰ ਸਿੰਘ ਮਨੀ ਸ਼੍ਰੀ ਅਮ੍ਰਿਤਸਰ ਸਾਹਿਬ, ਭਾਈ ਸਤਵਿੰਦਰ ਸਿੰਘ ਅਤੇ ਭਾਈ ਹਰਵਿੰਦਰ ਸਿੰਘ ਦਿੱਲੀ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੋਕੇ ਬੀਬੀ ਜੋਗਿੰਦਰ ਕੋਰ ਕਾਰਜਕਾਰੀ ਮੈਂਬਰ ਸ੍ਰੋਮਣੀ ਕਮੇਟੀ ਵੀ ਹਾਜ਼ਰ ਸਨ। ਗੁਰਦੁਆਰਾ ਪ੍ਰਬੰਧੀ ਕਮੇਟੀ ਵਲੋਂ ਇਸ ਮੋਕੇ ਪੁੱਜੇ ਸਿੱਖ ਪ੍ਰਚਾਰਕਾਂ ਅਤੇ ਰਾਗੀ ਸਿੰਘਾਂ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media