ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ
ਮੀਟਿੰਗ ਵਿੱਚ ਕਮੇਟੀ ਦੇ ਵਿਸਥਾਰ ਤੋਂ ਇਲਾਵਾ ਸੁਸਾਇਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਤੇ ਸਮਾਜ ਭਲਾਈ ਦੇ ਕੰਮਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਕਥਾਵਾਚਕ ਗੁਰਇੰਦਰਪਾਲ ਸਿੰਘ ਦੀ ਅਗਵਾਈ `ਚ ਗਰਮੀਆਂ ਵਿੱਚ ਬੱਚਿਆਂ ਦੇ ਗੁਰਮਤਿ ਟੇ੍ਰਨਿੰਗ ਕੈਂਪ ਲਗਾਉਣ ਤੋਂ ਇਲਾਵਾ ਬੱਚਿਆਂ ਨੂੰ ਕੀਰਤਨ ਸਿਖਾਉਣ ਸੰਬਧੀ ਯੋਗ ਅਧਿਆਪਕ ਲੱਭਣ ਬਾਰੇ ਵਿਚਾਰ ਕੀਤਾ ਗਿਆ।ਇਸ ਮੌਕੇ ਕਮੇਟੀ ਸਰਪ੍ਰਸਤ ਭਾਈ ਸੁਖਦੇਵ ਸਿੰਘ, ਪ੍ਰਧਾਨ ਭਾਈ ਜਰਨੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ, ਮੀਤ ਪ੍ਰਧਾਨ ਦਿਲਜੀਤ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ, ਸਕੱਤਰ ਰਾਕੇਸ਼ ਸਿੰਘ ਖਾਲਸਾ, ਖਜ਼ਾਨਚੀ ਚਰਨਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਸੇਠੀ, ਆਡੀਟਰ ਕੇਵਲ ਸਿੰਘ, ਲੰਗਰ ਇੰਚਾਰਜ ਜਗਜੀਤ ਸਿੰਘ ਮੱਕੜ ਅਤੇ ਸ਼ਰਨਜੀਤ ਸਿੰਘ, ਸਟੋਰ ਇੰਚਾਰਜ ਨਰਿੰਦਰ ਸਿੰਘ ਹੈਪੀ, ਕੀਰਤਨੀਏ ਭਾਈ ਪ੍ਰਭਸਿਮਰਨ ਸਿੰਘ ਅਤੇ ਦਫ਼ਤਰ ਇੰਚਾਰਜ ਅਵਤਾਰ ਸਿੰਘ ਕੈਂਥ ਨੂੰ ਨਿਯੁੱਕਤ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media