ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਮੁਕਤਸਰ ਸਾਹਿਬ ਦੇ ਸਾਬਕਾ ਮੈਨੇਜਰ ਗਿਆਨੀ ਭਗਤ ਸਿੰਘ ਦੀ ਸੁਪੱਤਨੀ ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਨੇ ਬੀਬੀ ਗੁਰਬਚਨ ਕੌਰ ਦੇ ਚਲਾਣੇ ’ਤੇ ਉਨ੍ਹਾਂ ਦੇ ਸਪੁੱਤਰ ਮਨਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ।ਇਸੇ ਦੌਰਾਨ ਮਨਜੀਤ ਸਿੰਘ ਨੇ ਦੱਸਿਆ ਕਿ ਬੀਬੀ ਗੁਰਬਚਨ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ 10 ਮਾਰਚ 2018 ਨੂੰ ਗੁਰਦੁਆਰਾ ਸੈਂਟਰਲ ਯਤੀਮ ਖ਼ਾਨਾ ਵਿਖੇ ਹੋਵੇਗੀ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media