Saturday, March 7, 2026

ਬਿਜਲੀ ਮੁਲਾਜਮਾਂ ਵਲੋਂ 15 ਮਾਰਚ ਦੇ ਪਟਿਆਲੇ ਧਰਨੇ ਦੀਆਂ ਤਿਆਰੀਆਂ ਲਈ ਰੈਲੀ

ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਸਥਾਨਕ ਕੰਪਲੇਂਟ ਸੈਂਟਰ ਸਮਰਾਲਾ ਦੇ ਟੈਕਨੀਕਲ ਸਰਵਿਸਜ ਯੂਨੀਅਨ (ਰਜਿ: 49) ਦੇ ਸਬ ਯੂਨਿਟ ਪ੍ਰਧਾਨ ਮਲਕੀਤ ਸਿੰਘ ਅਤੇ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ।ਜਿਸ ਵਿੱਚ 15 ਮਾਰਚ ਨੂੰ ਪਟਿਆਲੇ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਪਰਿਵਾਰਾਂ ਸਮੇਤ ਤਿਆਰੀ ਕੀਤੀ ਗਈ।ਰੈਲੀ ਵਿੱਚ ਕੰਟਰੈਕਟ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਸੈਂਕੜੇ ਮੈਂਬਰਾਂ ਨੇ ਹਿੱਸਾ ਲਿਆ ਅਤੇ ਧਰਨੇ ਸਬੰਧੀ ਉਤਸ਼ਾਹ ਪ੍ਰਗਟ ਕੀਤਾ।ਰੈਲੀ ਨੂੰ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਨੇ ਸੰਬੋਧਨ ਕੀਤਾ, ਉਨ੍ਹਾਂ ਆਪਣੇ ਸੰਬੋਧਨ ਵਿੱਚ ਆਪਣੀ ਹੱਕੀ ਮੰਗਾਂ ਸਬੰਧੀ ਦੱਸਦੇ ਹੋਏ ਕਿਹਾ ਕਿ ਸਰਕਾਰੀ ਥਰਮਲ ਬੰਦ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।ਬਠਿੰਡਾ ਥਰਮਲ ਦੇ ਠੇਕਾ ਕਾਮਿਆਂ ਨਾਲ 27-01-2018 ਨੂੰ ਕੀਤਾ ਸਮਝੌਤਾ ਲਾਗੂ ਕੀਤਾ ਜਾਵੇ। ਪਾਵਰਕਾਮ ਵਿੱਚੋਂ ਛਾਂਟੀ ਕੀਤੇ ਠੇਕਾ ਕਾਮੇ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਲਗਾਤਾਰ ਕੰਮ ਦਿੱਤਾ ਜਾਵੇ।ਡਿਸਮਿਸ ਕੀਤੇ ਆਗੂਆਂ ਨੂੰ ਬਹਾਲ ਕੀਤਾ ਜਾਵੇ ਅਤੇ 11-10-2013 ਅਤੇ 14-11-2017 ਦਾ ਸਮਝੌਤਾ ਲਾਗੂ ਕੀਤਾ ਜਾਵੇ। ਬਿਜਲੀ ਮੁਲਾਜ਼ਮਾਂ ਦੀਆਂ ਪਹਿਲੀਆਂ ਸੇਵਾ ਸ਼ਰਤਾਂ ਤੇ ਵਿੱਢਿਆ ਹੱਲਾ ਬੰਦ ਕੀਤਾ ਜਾਵੇ।ਨਵੀਂ ਰੈਗੂਲਰ ਭਰਤੀ ਕੀਤੀ ਜਾਵੇ।ਇਸ ਮੌਕੇ ਵੱਖ ਵੱਖ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਸੁਰਜੀਤ ਕੁਮਾਰ ਨੇ ਸਟੇਜ ਸਕੱਤਰ ਦੀ ਜੁੰਮੇਵਾਰੀ ਬਾਖੂਬੀ ਨਿਭਾਈ।23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ  ਦੇਣ ਲਈ ਪ੍ਰੋਗਰਾਮ ਕੰਪਲੇਂਟ ਸੈਂਟਰ `ਤੇ ਮਨਾਉਣ ਦਾ ਫੈਸਲਾ ਕੀਤਾ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply