Friday, October 2, 2026

ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਸਾਫਟਬਾਲ ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ GNDUਯੂਨੀਵਰਸਿਟੀ ਕੈਂਪਸ ਖੇਡ ਮੈਦਾਨ ਵਿਖੇ ਆਲ ਇੰਡੀਆ ਇੰਟਰਵਰਸਿਟੀ ਸਾਫਟਬਾਲ (ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 9 ਮਾਰਚ ਨੂੰ ਸੰਪੰਨ ਹੋਵੇਗੀ।ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ 80 ਯੂਨੀਵਰਸਿਟੀਆਂ ਤੋਂ 800 ਖਿਡਾਰੀ ਭਾਗ ਲੈਂਦੇ ਹੋਏ ਸਾਫਟਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣਗੇ।ਡਾ. ਸੁਖਦੇਵ ਸਿੰਘ, ਡਾਇਰੈਕਟਰ ਸਪੋਰਟਸ ਨੇ ਆਏ ਖਿਡਾਰੀਆਂ ਅਤੇ ਕੋਚਾਂ ਨੂੰ `ਜੀ ਆਇਆਂ` ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply