ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜੰਗਲਾਤ, ਛਪਾਈ ਤੇ ਲਿਖਣ ਸਮਗਰੀ, ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ
ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜੈਬ ਸਿੰਘ ਭੱਟੀ ਅਤੇ ਇੰਦਰਬੀਰ ਸਿੰਘ ਬੁਲਾਰੀਆ ਵਿਧਾਇਕ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪੁੱਜੇ।ਇਸ ਮੌਕੇ ਉਹ ਸਵਰਗੀ ਬੰਡਾਲਾ ਦੀ ਧਰਮ ਪਤਨੀ ਸੀਮਤੀ ਗੁਰਬਚਨ ਕੌਰ, ਪੁੱਤਰਾਂ ਤਜਿੰਦਰਪਾਲ ਸਿੰਘ ਲਾਡੀ ਤੇ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਮਿਲੇ।ਉਨਾਂ ਕਿਹਾ ਕਿ ਬੰਡਾਲਾ ਦੇ ਤੁਰ ਜਾਣ ਨਾਲ ਨਾ ਕੇਵਲ ਪਰਿਵਾਰ ਜਾਂ ਇਲਾਕੇ ਨੂੰ ਘਾਟਾ ਪਿਆ ਹੈ, ਬਲਕਿ ਪੰਜਾਬ ਅਤੇ ਕਾਂਗਰਸ ਪਾਰਟੀ ਨੂੰ ਇਕ ਇਮਾਨਦਾਰ ਤੇ ਮਿਹਨਤੀ ਆਗੂ ਦਾ ਵਿਛੋੜਾ ਪਿਆ ਹੈ।
ਉਨਾਂ ਕਿਹਾ ਕਿ ਉਹ ਜਿੱਥੇ ਹਰ ਮੌਕੇ ’ਤੇ ਪਾਰਟੀ ਨਾਲ ਚਟਾਨ ਵਾਂਗ ਖੜੇ ਰਹੇ ਉਥੇ ਆਪਣੇ ਇਲਾਕੇ ਦੇ ਲੋਕਾਂ ਦੇ ਹੱਕ ਵਿਚ ਵੀ ਹਰ ਥਾਂ ਡਟਦੇ ਰਹੇ।ਉਨਾਂ ਕਿਹਾ ਕਿ ਸਰਕਾਰ ਤੇ ਪਾਰਟੀ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਖੜੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿੰਘ ਬੰਡਾਲਾ ਨਮਿਤ ਭੋਗ ਕੱਲ੍ਹ 7 ਮਾਰਚ ਨੂੰ ਉਨਾਂ ਦੇ ਗ੍ਰਹਿ ਪੈਣ ਮਗਰੋਂ ਕੀਰਤਨ ਤੇ ਸਰਧਾਂਜਲੀ ਸਮਾਗਮ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਖੇ 12.00 ਤੋਂ 2.00 ਵਜੇ ਦਰਮਿਆਨ ਹੋਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media