ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾਂਦੀਆਂ
ਕਲਿਆਣਕਾਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਤਿਆ ਭਾਰਤੀ ਪਬਿਲਕ ਸਕੂਲ ਅਟਾਰੀ ਰੋਡ ਚੋਗਾਵਾਂ ਵਿਖੇ ਇਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹਰੇਕ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਕੇ ’ਤੇ ਹੀ ਕੈਂਪ ਵਿਚ ਪਹੁੰਚੇ ਲੋਕਾਂ ਨੂੰ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਰਜਿਟਰਡ ਕਰਨਗੇ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਧਾਲੀਵਾਲ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਵੀ ਆਉਣਗੇ ਅਤੇ ਉਥੇ ਲੱਗੇ ਹੋਏ ਵੱਖ ਵੱਖ ਵਿਭਾਗਾਂ ਦੇ 35 ਸਟਾਲਾਂ ਦਾ ਨਿਰੀਖਣ ਕਰਨਗੇ।ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮਕਸਦ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਜਿਵੇਂ ਆਟਾ-ਦਾਲ, ਸ਼ਗਨ, ਅੰਗਹੀਣਤਾ ਸਰਟੀਫਿਕੇਟ, ਬੁਢਾਪਾ ਅਤੇ ਵਿਧਵਾ ਪੈਨਸ਼ਨ, ਸੈਨਿਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਮੌਕੇ `ਤੇ ਹੀ ਯੋਗ ਵਿਅਕਤੀਆਂ ਦੇ ਫਾਰਮ ਭਰੇ ਜਾਣਗੇ।ਉਨ੍ਹਾਂ ਅੱਗੇ ਕਿਹਾ ਕਿ ਇਸ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ `ਤੇ ਹੀ ਕੀਤਾ ਜਾਵੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਇਸ ਕੈਂਪ ਵਿੱਚ ਆਪਣੇ ਨਾਲ ਅਧਾਰ ਕਾਰਡ ਅਤੇ ਆਪਣੀਆਂ ਦੋ ਫੋਟੋਆਂ ਜਰੂਰ ਨਾਲ ਲੈ ਕੇ ਆਉਣ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ 11 ਮਾਰਚ ਨੂੰ ਲੀਗਲ ਸਰਵਿਸ ਅਥਾਰਟੀ ਵੱਲੋਂ ਲਗਾਏ ਜਾ ਯੋਜਨਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਉਨਾਂ ਲੋਕਾਂ ਤੱਕ ਪੁੱਜਦਾ ਕਰਨ ਦੇ ਮਨੋਰਥ ਨਾਲ ਜਿਲ੍ਹਾ ਰਹੇ ਚੇਤਨਾ ਕੈਂਪ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ, ਐਸ.ਡੀ.ਐਮ ਅੰਮ੍ਰਿਤਸਰ ਨਿਤਿਸ਼ ਸਿੰਗਲਾ, ਐਸ.ਡੀ.ਐਮ ਅਜਨਾਲਾ ਰਜ਼ਤ ਓਬਰਾਏ, ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਬਾਗਬਾਨੀ ਅਫਸਰ ਬਾਜ ਸਿੰਘ, ਸਮਾਜਿਕ ਸੁਰੱਖਿਆ ਅਫਸਰ ਨਰਿੰਦਰਜੀਤ ਸਿੰਘ ਪਨੂੰ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਸੰਘਾ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਇਹ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਕੈਂਪ ਵਿਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਭਲਾਈ ਤੇ ਕਲਿਆਣਕਾਰੀ ਯੋਜਨਾਵਾਂ ਦਿੰਦਾ ਵਿਭਾਗ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਮੌਕੇ ’ਤੇ ਲਾਭ ਦੇਵੇਗਾ।
ਸੰਘਾ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੈਂਪ ਵਿੱਚ ਆਪਣੇ ਆਪਣੇ ਵਿਭਾਗਾਂ ਦੇ ਸਟਾਲ ਲਗਾਉਣ।ਇਨ੍ਹਾਂ ਸਟਾਲਾਂ ਵਿੱਚ ਵਿਭਾਗ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾਂਦੀਆਂ ਸਾਰੀਆਂ ਸਕੀਮਾਂ ਨੂੰ ਡਿਸਪਲੇ ਕੀਤਾ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਸਾਰੇ ਵਿਭਾਗ ਆਪੋ ਆਪਦੇ ਵਿਭਾਗ ਦੀਆਂ ਚਲਾਈਆਂ ਜਾਂਦੀਆਂ ਸਕੀਮਾਂ ਦੇ ਪੈਂਫਲਟ ਵੀ ਲੈ ਕੇ ਆਉਣ ਤਾਂ ਜੋ ਲੋਕਾਂ ਨੂੰ ਸਰਕਾਰੀ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media