ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਮੂਹ ਗ੍ਰਾਮ ਪੰਚਾਇਤ ਪਿੰਡ ਬਹਾਦਰਗੜ੍ਹ ਜੰਡੀਆਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਵਿੱਚ 9 ਮਾਰਚ ਨੂੰ ਪਹਿਲਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ।ਕਬੱਡੀ ਕੱਪ ਦੌਰਾਨ ਜਿਥੇ ਖਿਡਾਰੀਆਂ ਲਈ ਲੱਖਾਂ ਰੁਪਏ ਦੇ ਇਨਾਮ ਰੱਖੇ ਗਏ ਹਨ, ਉਥੇ ਸਰਵੋਤਮ ਖਿਡਾਰੀਆਂ ਨੂੰ ਮੋਹਰਾਂ ਨਸਲ ਦੀਆਂ ਝੋਟੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।ਕਬੱਡੀ ਕੱਪ ਦੇ ਪ੍ਰਬੰਧਕ ਜੱਗਾ ਸਿੰਘ ਢਿੱਲੋਂ, ਸਰਪੰਚ ਬਲਦੇਵ ਸਿੰਘ ਅਤੇ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਕੱਪ ਸਵ: ਸਤਿਕਾਰਪ੍ਰੀਤ ਸਿੰਘ ਦੀ ਯਾਦ ਨੂੰ ਸਮਰਪਿਤ ਹੈ ਅਤੇ ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਪ੍ਰਸਿੱਧ ਕਬੱਡੀ ਖਿਡਾਰੀ ਆਪਣੀ ਖੇਡ ਦੇ ਜੌਹਰ ਦਿਖਾਉਣਗੇ।ਕਬੱਡੀ ਕੱਪ ’ਤੇ ਇਕ ਪਿੰਡ ਓਪਨ ਜਿਸ ਵਿਚ 4 ਖਿਡਾਰੀ ਬਾਹਰੋਂ ਖੇਡ ਸਕਦੇ ਹਨ, ਕਬੱਡੀ 65 ਕਿਲੋ ਅਤੇ 40 ਸਾਲਾਂ ਗੱਭਰੂਆਂ ਦੇ ਮੁਕਾਬਲੇ ਹੋਣਗੇ।ਇਕ ਪਿੰਡ ਦੀ ਜੇਤੂ ਟੀਮ ਨੂੰ ਪਹਿਲਾ 71 ਹਜ਼ਾਰ ਰੁਪਏ ਦਾ ਇਨਾਮ ਅਤੇ ਉਪ ਜੇਤੂ ਨੂੰ 61 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਕਬੱਡੀ ਕੱਪ ’ਤੇ ਕਬੱਡੀ ਖਿਡਾਰੀ ਹਰਮਨ ਜੰਡੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਕੱਪ ਦਾ ਉਦਘਾਟਨ ਸੁਭਾਸ਼ ਜੈਨ ਲਿੱਲੀ ਕਰਨਗੇ ਜਦਕਿ ਪ੍ਰੀਤਮ ਸਿੰਘ ਕੋਟ ਭਾਈ ਵਿਧਾਇਕ ਹਲਕਾ ਭੁੱਚੋ, ਹਰਵਿੰਦਰ ਸਿੰਘ ਲਾਡੀ ਹਲਕਾ ਸੇਵਕ ਬਠਿੰਡਾ ਦਿਹਾਤੀ, ਸੰਨੀ ਢਿੱਲੋਂ, ਬਿਕਰਮਜੀਤ ਸਿੰਘ ਮੋਫਰ ਕਾਂਗਰਸ ਪ੍ਰਧਾਨ ਮਾਨਸਾ ਵੀ ਉਚੇਰੇ ਤੌਰ ’ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਪੁੱਜਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …