Wednesday, August 26, 2026

ਸਾਂਈ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਬੀਬੀ ਗੁਰਬਚਨ ਕੌਰ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਮੈਨੇਜਰ ਗਿਆਨੀ ਭਗਤ ਸਿੰਘ ਦੀ ਸੁਪੱਤਨੀ ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਾਂਈ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਅਤੇ ਹੋਰ ਸੰਸਥਾਵਾਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਦੇ ਸਪੁੱਤਰ ਮਨਜੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਹਰ ਇਨਸਾਨ ਨੂੰ ਪਰਮਾਤਮਾਂ ਦੇ ਭਾਣੇ ਵਿਚ ਇਕ ਦਿਨ ਸੰਸਾਰ ਤੋਂ ਜਾਣਾ ਪੈਂਦਾ ਹੈ।ਆਗੂਆਂ ਨੇ ਪਰਮਾਤਮਾਂ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾਂ ਨੂੰ ਆਪਣੇ ਚਰਨਾ ਵਿਚ ਨਿਵਾਸ ਭਖਸੇ।
ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਸਾਂਈ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਬਰਾੜ, ਜਥੇਦਾਰ ਅਵਤਾਰ ਸਿੰਘ ਪੁਤਲੀਘਰ, ਸ਼੍ਰੋਮਣੀ ਕਮੇਟੀ ਸਾਬਕਾ ਮੁਲਾਜ਼ਮ ਐਸੋਸੀਏਸ਼ਨ ਵਲੋਂ ਸਤਬੀਰ ਸਿੰਘ ਧਾਮੀ, ਇੰਦਰਜੀਤ ਸਿੰਘ ਬਾਸਰਕੇ, ਪ੍ਰਦੀਪ ਸਿੰਘ ਵਾਲੀਆ, ਦਿਲਬਾਗ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਗਰੇਵਾਲ, ਪਲਵਿੰਦਰ ਸਿੰਘ ਤੇ ਲਖਬੀਰ ਸਿੰਘ ਆਦਿ ਸ਼ਾਮਲ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply