ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿਹਤ ਅਫਸਰ ਡਾ. ਰਾਜੂ ਚੌਹਾਨ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਇੱਕ ਐਪ ਡਾਉਨਲੋਡ ਕਰਨ ਬਾਰੇ ਜਾਗਰੁਕ ਕੀਤਾ ਅਤੇ ਕਿਹਾ ਕਿ ਇਸ ਐਪ ਦੇ ਰਾਹੀਂ ਸ਼ਹਿਰ ਦੇ ਕਿਸੇ ਵੀ ਇਲਾਕੇ ਵਿੱਚ ਸਫ਼ਾਈ ਅਤੇ ਗੰਦੇ ਪਾਣੀ ਦੇ ਨਿਕਾਸ ਸੰਬੰਧੀ ਮੁਸ਼ਕਲਾਂ ਸੰਬੰਧੀ ਜਾਣੂ ਕਰਵਾਇਆ ਜਾਵੇ ਜਿਸ `ਤੇ ਨਗਰ ਨਿਗਮ 2 ਤੋਂ 24 ਘੰਟੇ ਦੇ ਅੰਦਰ-ਅੰਦਰ ਮੁਸ਼ਕਲ ਦਾ ਹਲ ਕਰਨਗੇ।ਉਹਨਾਂ ਨੇ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਸਫਾਈ ਦੇ ਪੱਖ ਤੋਂ 35ਵੇਂ ਸਥਾਨ ਤੇ ਰਿਹਾ ਹੈ।ਇਸ ਨੂੰ ਹੋਰ ਵੀ ਵਧੀਆ ਸਥਾਨ ਤੇ ਲਿਆਉਣ ਲਈ ਉਪਰਾਲੇ ਜਾਰੀ ਹਨ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਦੱਸਿਆ ਕਿ ਸਕੂਲ ਵਿੱਚ ਸਵਛ ਭਾਰਤ ਮੁਹਿੰਮ ਲਈ ਇਕ ਕਲਬ ਪਹਿਲਾਂ ਤੋਂ ਹੀ ਕੰਮ ਕਰ ਰਿਹਾ ਹੈ ਜਿਸ ਰਾਹੀਂ ਵਿਦਿਆਰਥੀਆਂ ਨੂੰ ਦੱਸਿਆ ਜਾਂਦਾ ਹੈ ਕਿ ਸਫ਼ਾਈ ਸਿਰਫ ਆਪਣੇ ਲਈ ਹੀ ਨਹੀਂ ਸਗੋਂ ਵਾਤਾਵਰਨ ਅਤੇ ਪ੍ਰਕ੍ਰਿਤੀ ਨੂੰ ਸਾਫ ਬਨਾਉਣ ਲਈ ਬਹੁਤ ਜਰੂਰੀ ਹੈ।ਸਕੂਲ ਵਲੋਂ ਇਸ ਮੌਕੇ ਤੇ ਆਏ ਹੋਏ ਅਧਿਕਾਰੀਆਂ ਨੂੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬ੍ਰਹਮ ਦਾਸ ਸੈਨਟਰੀ ਇੰਸਪੈਕਟਰ, ਦਿਲਬਾਗ ਸਿੰਘ ਭੁੱਲਰ ਸੈਨਟਰੀ ਇੰਸਪੈਕਟਰ, ਨਿਰਭੈ ਸਿੰਘ ਚੀਫ਼ ਸੈਨਟਰੀ ਇੰਸਪੈਕਟਰ, ਸ਼੍ਰੀਮਤੀ ਅਮਨਦੀਪਕ ਕੌਰ, ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪੀ੍ਰਤ ਕੌਰ ਹਾਜਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media