ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਟਰੇਂਡ ਕਰਨ ਲਈ 2 ਦਿਨ ਦਾ ਸਿਖਲਾਈ
ਪ੍ਰੋਗਰਾਮ ਰੱਖਿਆ ਗਿਆ।ਇਹ ਪ੍ਰੋਗਰਾਮ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਆਯੋਜਿਤ ਕੀਤਾ ਗਿਆ ਅਤੇ ਹਾਜ਼ਰ ਹੋਏ ਪੈਰਾ ਲੀਗਲ ਵਲੰਟੀਅਰਜ਼ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਵਲੋਂ ਚਲਾਈ ਜਾ ਰਹੀ ਪੈਰਾ ਲੀਗਲ ਵਲੰਟੀਅਰ ਸਕੀਮ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਹਾਜ਼ਰ ਹੋਏ ਪੈਰਾ ਲੀਗਲ ਵਲੰਟੀਅਰਾਂ ਨੂੰ ਉਹਨਾਂ ਦੀਆਂ ਡਿਊਟੀਆਂ, ਭਾਰਤ ਦੇ ਆਮ ਆਦਮੀ ਦੇ ਮੌਲਿਕ ਅਧਿਕਾਰਾਂ ਬਾਰੇ, ਮੌਲਿਕ ਅਧਿਕਾਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੁਫਤ ਲੀਗਲ ਸਰਵਿਸਜ਼, ਮੀਡੀਏਸ਼ਨ, ਇੰਜਕਸ਼ਨ, ਚਾਈਲਡ ਲੇਬਰ ਐਕਟ, ਸੈਕਸ਼ਨ 498-ਏ, ਡੋਮੈਸਟਿਕ ਵਾਇਲੈਂਸ ਐਕਟ, ਸੈਕਸ਼ਨ 13-ਬੀ, ਸੈਕਸ਼ਨ 9, ਸੈਕਸ਼ਨ 125 ਸੀ.ਆਰ.ਪੀ.ਸੀ., ਜੁਵੇਨਾਇਲ ਜ਼ਸਟਿਸ ਐਕਟ ਬਾਰੇ ਟੇ੍ਰਨਿੰਗ ਦਿੱਤੀ ਗਈ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media