Tuesday, April 21, 2026

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਮਹਿਲਾ ਦਿਵਸ ਮੌਕੇ ਸੈਮੀਨਾਰ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬਚਤ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ PPN0903201821ਮਹਿਲਾ ਦਿਵਸ ਮੌਕੇ ਇਕ ਸੈਮੀਨਾਰ ਆਯੋਜਤ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਹਿੱਸਾ ਲਿਆ।ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਸੀ ਯਾਦਵਿੰਦਰ ਸਿੰਘ, ਐਕਸੀਅਨ ਚਰਨਦੀਪ ਸਿੰਘ, ਐਸ.ਕੇ ਸ਼ਰਮਾ, ਐਸ.ਡੀ.ਓ ਜਸਵੰਤ ਸਿੰਘ ਤੋਂ ਇਲਾਵਾ ਮਾਸਟਰ ਮੋਟੀਵੇਟਰ ਅਤੇ ਸਰਪੰਚ ਔਰਤਾਂ ਹਾਜ਼ਰ ਸਨ।
     ਵਧੀਕ ਡਿਪਟੀ ਕਮਿਸ਼ਨਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿ ਇਸ ਸੈਮੀਨਾਰ ਦਾ ਮੁੱਖ ਮਕਸਦ ਪਿੰਡਾਂ ਵਿੱਚ ਪਾਣੀ ਦੀ ਬਰਬਾਦੀ ਨੂੰ ਰੋਕਣਾ, ਵਾਤਾਵਰਣ ਨੂੰ ਸਾਫ ਕਰਨਾ ਅਤੇ ਹਰ ਘਰ ਵਿੱਚ ਸੋਚਾਲਿਆ ਬਣਾਉਣਾ ਹੈ।ਉਨ੍ਹਾਂ ਹਾਜ਼ਰ ਸਮੂਹ ਸਰਪੰਚ ਔਰਤਾਂ, ਮਾਸਟਰ ਮੋਟੀਵੇਟਰਾਂ ਨੂੰ ਕਿਹਾ ਕਿ ਉਹ ਪਿੰਡ ਪਿੰਡ ਵਿੱਚ ਜਾ ਕੇ ਚਲ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪਿੰਡਾਂ ਦੇ ਲੋਕਾਂ ਨੂੰ ਦੱਸਣ ਕਿ ਖੁਲੇ ਵਿੱਚ ਸ਼ੋਚ ਜਾਣਾ ਕਈ ਬਿਮਾਰੀਆਂ ਦਾ ਘਰ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਹਰ ਘਰ ਵਿੱਚ ਇਕ ਸੋਚਾਲਿਆ ਹੋਣਾ ਜਰੂਰੀ ਹੈ।ਉਨ੍ਹਾਂ ਨੇ ਹਾਜਰ ਮੋਟੀਵੇਟਰਾਂ ਦੀ ਪ੍ਰਸੰਸਾ ਵੀ ਕੀਤੀ ਕਿ ਜਿਹੜੀਆਂ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰ ਰਹੀਆਂ ਹਨ।ਰਵਿੰਦਰ ਸਿੰਘ ਨੇ ਇਸ ਮੌਕੇ ਵਧੀਆ ਕੰਮ ਕਰਨ ਵਾਲੀਆਂ ਸਰਪੰਚ ਔਰਤਾਂ, ਮੋਟੀਵੇਟਰਾਂ ਨੂੰ ਸਨਮਾਨਤ ਵੀ ਕੀਤਾ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply