ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਘੇ ਪੰਜਾਬੀ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਦੇਹਾਂਤ ’ਤੇ ਸਾਈਂ ਮੀਆਂ ਮੀਰ ਫਾਊਂਡੇਸ਼ਨ ਇੰਟਰਨੈਸ਼ਨਲ (ਰਜਿ:) ਦੇ ਪ੍ਰਧਾਨ ਹਰਭਜਨ ਸਿੰਘ ਬਰਾੜ, ਇੰਦਰਜੀਤ ਸਿੰਘ ਬਾਸਰਕੇ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿਆਰੇ ਲਾਲ ਪੰਜਾਬ ਦੀ ਪੁਰਾਤਨ ਗਾਇਨ ਸ਼ੈਲੀ ਦੇ ਵੱਡੇ ਸਿਤਾਰੇ ਸਨ।ਗਾਇਕੀ ਦੇ ਨਾਲ-ਨਾਲ ਉਨ੍ਹਾਂ ਦੀ ਜੀਵਨ ਸ਼ੈਲੀ, ਰਹਿਣ-ਸਹਿਣ, ਪਹਿਰਾਵਾ ਆਦਿ ਵੀ ਬਿਲਕੁੱਲ ਸਾਦਗੀ ਵਾਲੇ ਪੰਜਾਬੀ ਸਭਿਆਚਾਰ ਦੀ ਤਸਵੀਰ ਪੇਸ਼ ਕਰਦਾ ਸੀ।ਵਡਾਲੀ ਭਰਾਵਾਂ ਨੇ ਪੰਜਾਬੀ ਗਾਇਕੀ ਦੇ ਸ਼ੁੱਧ ਸਰੂਪ ਨੂੰ ਸੰਭਾਲਣ ਲਈ ਸ਼ਲਾਘਾਯੋਗ ਯਤਨ ਕੀਤੇ ਅਤੇ ਉਨਾਂ ਨੂੰ ਵੱਡੇ ਐਵਾਰਡ ਵੀ ਪ੍ਰਾਪਤ ਹੋਏ।ਉਨ੍ਹਾਂ ਕਿਹਾ ਕਿ ਵਡਾਲੀ ਭਰਾਵਾਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਸਮੁੱਚੇ ਪੰਜਾਬ ਦਾ ਮਾਣ ਵਧਾਇਆ, ਜਿਸ ਲਈ ਸਮੁੱਚੇ ਪੰਜਾਬੀ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਣਗੇ।ਇਸ ਮੌਕੇ ਜਗਦੀਸ਼ ਸਿੰਘ ਬਮਰਾ, ਡਾ. ਜੀ.ਐਸ ਘਰਿੰਡਾ, ਅਮਰੀਕ ਸਿੰਘ ਸ਼ੇਰਗਿੱਲ, ਅਵਤਾਰ ਸਿੰਘ ਪੁਤਲੀਘਰ, ਪਰਦੀਪ ਸਿੰਘ ਵਾਲੀਆ, ਜਗਦੀਪ ਸਿੰਘ ਸਿੱਧੂ ਤੇ ਜਗਜੀਤ ਸਿੰਘ ਗੇਰਵਾਲ ਨੇ ਵੀ ਪਿਆਰੇ ਲਾਲ ਦੇ ਚਲਾਣੇ ’ਤੇ ਡੂੰਘੇ ਅਫਸੋਸ ਦਾ ਇਜ਼ਹਾਰ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …