ਅੰਮ੍ਰਿਤਸਰ, 10 ਮਾਰਚ, 2018 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਨੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡੀਲਰਾਂ ਲਈ ਦੋ ਦਿਨ ਦੇ ਪ੍ਰਬੰਧਨ ਵਿਕਾਸ ਪ੍ਰੋਗਰਾਮ “ਦਿਸ਼ਾ” ਦਾ ਆਯੋਜਨ ਕੀਤਾ।ਇਹ ਪ੍ਰੋਗਰਾਮ ਉਪ-ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਹੇਠ ਇੰਡਸਟਰੀ-ਅਕਾਦਮਿਕ ਲਿੰਕੇਜ ਦੀ ਲੜੀ ਅਧੀਨ 2016 ਤੋਂ ਸ਼ੁਰੂ ਕੀਤਾ ਗਿਆ ਸੀ।
ਪ੍ਰੋਗਰਾਮ ਦੇ ਨਿਰਦੇਸ਼ਕ ਪ੍ਰੋ. ਬੀ.ਐਸ. ਮਾਨ, ਨੇ ਇਸ ਪ੍ਰੋਗਰਾਮ ਵਿਚ ਪਹੁੰਚੇ ਪੰਜਾਬ ਦੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ ਦੇ ਪ੍ਰਤੀਨਿਧਾਂ ਦਾ ਸਵਾਗਤ ਕੀਤਾ।ਯੂਨੀਵਰਸਿਟੀ ਬਿਜਨੈਸ ਸਕੂਲ ਦੇ ਫੈਕਲਟੀ ਨੇ ਡੀਲਰਾਂ ਨੂੰ ਨਵੀਨਤਮ ਪ੍ਰਬੰਧਨ ਤਕਨੀਕਾਂ ਤੇ ਸਾਧਨ ਤਿਆਰ ਕਰਨ ਲਈ ਸਲਾਹ ਦਿੱਤੀ।ਇੰਡੀਅਨ ਆਇਲ ਦੇ ਅਧਿਕਾਰੀਆਂ ਅਤੇ ਭਾਗ ਲੈਣ ਵਾਲਿਆਂ ਨੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਇਹ ਪਹਿਲ ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸੁਧਾਰਨ ਵਿੱਚ ਮਦਦ ਕਰੇਗੀ।
ਸਕੂਲ ਤੋਂ ਪ੍ਰੋ. ਅਮਰਜੀਤ ਸਿੰਘ ਸਿਧੂ ਨੇ ਡੀਲਰਾਂ ਨੂੰ ਆਪਣੇ ਗਾਹਕਾਂ ਅਤੇ ਹੋਰ ਹਿੱਸੇਦਾਰਾਂ ਪ੍ਰਤੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਇਸ ਪ੍ਰਤੀ ਜਾਗਰੂਕ ਕਰਨ `ਤੇ ਜ਼ੋਰ ਦਿੱਤਾ।ਡਾ. ਵਿਕਰਮ ਸੰਧੂ, ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ ਦੇ ਪ੍ਰਬੰਧਕੀ ਸਕੱਤਰ ਨੇ ਕਿਹਾ ਕਿ ਇਹ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਸੰਚਾਲਨ ਕੀਤਾ ਗਿਆ ਅਤੇ ਭਵਿੱਖ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਰਾਜਾਂ ਦੇ ਡੀਲਰਾਂ ਨੂੰ ਸ਼ਾਮਿਲ ਕਰਾ ਕੇ ਭਵਿੱਖਤ ਪ੍ਰੋਗਰਾਮਾਂ ਦੀ ਯੋਜਨਾ ਬਣਾਈ ਗਈ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਭਵਿੱਖ ਵਿੱਚ ਕਈ ਸਮਾਜਿਕ ਅਤੇ ਅਕਾਦਮਿਕ ਗਤੀਵਿਧੀਆਂ ਲਈ ਯੂਨੀਵਰਸਿਟੀ ਬਿਜ਼ਨਸ ਸਕੂਲ ਨਾਲ ਸਹਿਯੋਗ ਕਰਨ ਲਈ ਦਿਲਚਸਪੀ ਦਿਖਾਈ ਹੈ।
ਇਸ ਤੋਂ ਪਹਿਲਾਂ ਯੂਨੀਵਰਸਿਟੀ ਬਿਜਨੈਸ ਸਕੂਲ ਨੇ ਪਹਿਲਾਂ ਹੀ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਪਠਾਨਕੋਟ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਅਤੇ ਹੁਿਸ਼ਆਰਪੁਰ ਜਿ਼ਲ੍ਹਿਆਂ ਦੇ ਡੀਲਰਾਂ ਲਈ ਪੰਜ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ ਕਰਵਾਏ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media