Saturday, August 2, 2025
Breaking News

ਇਕੱਤਰਤਾ `ਚ ਢਾਡੀ-ਕਵੀਸ਼ਰਾਂ ਨੂੰ ਗੁਰਮਤਿ ਪ੍ਰਚਾਰ ਲਈ ਕੀਤਾ ਉਤਸ਼ਾਹਿਤ

PPN1003201822ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ ਵਿਖੇ ਪ੍ਰਚਾਰਕਾਂ ਤੇ ਢਾਡੀ-ਕਵੀਸ਼ਰਾਂ ਨਾਲ ਇਕ ਇਕੱਤਰਤਾ ਕੀਤੀ ਗਈ।ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਿਥੇ ਪ੍ਰਚਾਰਕਾਂ ਨੂੰ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਗੁਰਮਤਿ ਪ੍ਰਚਾਰ ਲਈ ਉਤਸ਼ਾਹ ਨਾਲ ਕਾਰਜ ਕਰਨ ਦੀ ਪ੍ਰੇਰਣਾ ਕੀਤੀ, ਉਥੇ ਹੀ ਪ੍ਰਚਾਰਕ ਸ਼੍ਰੇਣੀ ਪਾਸੋਂ ਪ੍ਰਚਾਰ ਕਾਰਜਾਂ ਦੌਰਾਨ ਆਉਂਦੀਆਂ ਸਮੱਸਿਆਵਾਂ ਵੀ ਸੁਣੀਆਂ।ਇਸ ਦੌਰਾਨ ਬੇਦੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਚਾਰ ਦੇ ਨਾਲ-ਨਾਲ ਸਕੂਲਾਂ ਕਾਲਜਾਂ ਵਿਚ ਵੀ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਾਣ।ਉਨ੍ਹਾਂ ਪ੍ਰਚਾਰਕ ਸ਼੍ਰੇਣੀ ਨੂੰ ਸੰਗਤਾਂ ਨਾਲ ਸੰਵਾਦ ਵਿਧੀ ਰਾਹੀਂ ਧਰਮ ਪ੍ਰਚਾਰ ਕਾਰਜ ਕਰਨ ਲਈ ਵੀ ਪ੍ਰੇਰਿਆ।ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੋਆਬਾ, ਹਿਮਾਚਲ ਅਤੇ ਚੰਡੀਗੜ੍ਹ ਖੇਤਰਾਂ ਵਿਚ ਚੱਲ ਰਹੇ ਧਰਮ ਪ੍ਰਚਾਰ ਕਾਰਜਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਦੋਆਬਾ ਜੋਨ ਦੇ ਪ੍ਰਚਾਰ ਇੰਚਾਰਜ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।ਇਸ ਮੌਕੇ ਪ੍ਰਚਾਰਕ ਭਾਈ ਰਾਜਪਾਲ ਸਿੰਘ, ਭਾਈ ਮਨਜੀਤ ਸਿੰਘ, ਭਾਈ ਬਲਬੀਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਵਤਾਰ ਸਿੰਘ, ਭਾਈ ਕਲਿਆਣ ਸਿੰਘ ਅਤੇ ਵੱਡੀ ਗਿਣਤੀ ਵਿਚ ਢਾਡੀ ਤੇ ਕਵੀਸ਼ਰ ਜਥੇ ਮੌਜੂਦ ਸਨ। 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply