Friday, October 9, 2026

ਇੰਚਾਰਜ ਪ੍ਰਮਿੰਦਰ ਸਿੰਘ ਦੇ ਪਿਤਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਇੰਚਾਰਜ ਵਜੋਂ ਸੇਵਾ ਨਿਭਾਅ ਰਹੇ ਪ੍ਰਮਿੰਦਰ ਸਿੰਘ ਦੇ ਪਿਤਾ ਬਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗੁਰਦੁਆਰਾ ਸ਼ਹੀਦ ਗੰਜ ਦੇ ਨੇੜਲੇ ਸ਼ਮਸ਼ਾਨਘਾਟ ਵਿਖੇ ਬਲਵੰਤ ਸਿੰਘ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਪਹੁੰਚ ਕੇ ਪ੍ਰਮਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ।ਇਸ ਦੌਰਾਨ ਡਾ. ਰੂਪ ਸਿੰਘ ਨੇ ਕਿਹਾ ਕਿ ਬਲਵੰਤ ਸਿੰਘ ਦਾ ਅਕਾਲ ਚਲਾਣਾ ਦੁੱਖਦਾਈ ਹੈ।ਉਨ੍ਹਾਂ ਵਿਛੜੀ ਰੂਹ ਨੂੰ ਆਪਣੇ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।  

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply