ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੱਤਰਕਾਰੀ ਵਿਚ ਚੰਗਾ ਨਾਮਨਾ ਖੱਟਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਚਾਰਕ ਨਰਿੰਦਰਪਾਲ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ।ਦਫਤਰ ਸ੍ਰੋਮਣੀ ਕਮੇਟੀ ਵਿਖੇ ਪਹੁੰਚਣ ਤੇ ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਪੁਸਤਕਾਂ ਭੇਟ ਕਰ ਕੇ ਸਨਮਾਨਿਤ ਕੀਤਾ।ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਨਰਿੰਦਰਪਾਲ ਸਿੰਘ ਨੇ ਅਮਰੀਕਾ ਵਿਚ ਜਿਥੇ ਪੱਤਰਕਾਰੀ ਵਿਚ ਚੰਗਾ ਨਾਮ ਬਣਾਇਆ ਹੈ, ਉਥੇ ਉਹ ਸਿੱਖ ਧਰਮ ਦੇ ਪ੍ਰਚਾਰ ਲਈ ਵੀ ਮੋਹਰੀ ਰੋਲ ਨਿਭਾਅ ਰਹੇ ਹਨ।ਨਰਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੀ ਸੇਵਾ ਕੀਤੀ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਉਹ ਅਮਰੀਕਾ ਵਿਚ ਸੇਵਾਵਾਂ ਨਿਭਾ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗੀ ਬਣ ਕੇ ਰਹੇ ਹਨ ਅਤੇ ਅਗੋਂ ਵੀ ਸਹਿਯੋਗੀ ਰਹਿਣਗੇ।ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਵਕਤਾ, ਦਲਬੀਰ ਸਿੰਘ ਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …