ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿਲਾ ਤਰਨ ਤਾਰਨ ਨਾਲ ਸਬੰਧਤ ਇਕਬਾਲ ਸੰਧੂ ਨੂੰ ਪਾਰਟੀ ਵਿਰੋਧੀ ਕਾਰਵਾਈ ਕਾਰਨ ਪਾਰਟੀ ਵਿਚੋ ਕੱਢ ਦਿੱਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਅਕਾਲੀ ਦਲ ਜਿਲਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਇਕਬਾਲ ਸਿੰਘ ਸੰਧੂ ਪਿਛਲੇ ਕੁੱਝ ਸਮੇਂ ਤੋ ਕਾਂਗਰਸ ਪਾਰਟੀ ਨਾਲ ਰਲ ਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅੰਦਰ ਪਾਰਟੀ ਵਿਰੋਧੀ ਅਤੇ ਸਾਜ਼ਿਸ਼ਾਂ ਕਰ ਰਿਹਾ ਹੈ, ਤਾਂ ਜੋ ਅਕਾਲੀ ਦਲ ਨੂੰ ਕਮਜੌਰ ਕੀਤਾ ਜਾ ਸਕੇ।
ਉਨਾਂ ਨੇ ਦੱਸਿਆ ਕਿ ਇਕਬਾਲ ਸਿੰਘ ਸੰਧੂ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆ ਸਖਤ ਤੋ ਸਖਤ ਕਾਰਵਾਈ ਕਰਕੇ ਪਾਰਟੀ ਵਿਚੋ ਕੱਢਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਪਾਰਟੀ ਦੀ ਮਜਬੂਤੀ ਨੂੰ ਕਾਇਮ ਰੱਖਿਆ ਜਾ ਸਕੇ।
ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਬਹੁਤ ਵੱਡੀ ਪਾਰਟੀ ਹੈ ਅਤੇ ਪਾਰਟੀ ਦੀ ਮਜਬੂਤੀ ਤੋੜਨ ਦੀ ਕਿਸੇ ਨੂੰ ਵੀ ਦਖਲਅੰਦਾਜੀ ਕਰਨ ਤੇ ਸ਼ੋ੍ਰਮਣੀ ਅਕਾਲੀ ਦਲ ਬਰਦਾਸ਼ਤ ਨਹੀ ਕਰੇਗਾ। ਉਨਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਤੋਂ ਬਿਨਾਂ ਕਿਸੇ ਵੀ ਆਗੂ ਨੂੰ ਦੂਸਰੇ ਹਲਕੇ ਵਿਚ ਦਖਲਅੰਦਾਜੀ ਕਰਨ ਦੀ ਅਜਿਹੀ ਇਜਾਜਤ ਨਹੀ ਦਿੱਤੀ ਜਾ ਸਕਦੀ, ਇਸ ਕਰਕੇ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਕੱਢਿਆ ਗਿਆ ਹੈ ਜਿਸ ਦਾ ਸ਼ੋ੍ਰਮਣੀ ਅਕਾਲੀ ਦਲ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨਾਲ ਕੋਈ ਸਬੰਧ ਨਹੀ ਹੈ।
ਉਨਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਤੋ ਜਥੇ. ਰਣਜੀਤ ਸਿੰਘ ਬ੍ਰਹਮਪੂਰਾ ਨੇ ਲੰਬੇ ਸਮੇ ਤੋਂਂ ਨੁਮਾਇੰਦਗੀ ਕੀਤੀ ਹੈ ਅਤੇ ਰਵਿੰਦਰ ਸਿੰਘ ਬ੍ਰਹਮਪੂਰਾ ਇਸ ਹਲਕੇ ਦੇ ਸਾਬਕਾ ਵਿਧਾਇਕ ਹਨ ਅਤੇ ਇਸ ਹਲਕੇ ਦੀ ਜਿੰਮੇਵਾਰੀ ਅੱਜ ਵੀ ਉਨਾਂ ਦੇ ਕੋਲ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media