Sunday, August 2, 2026

ਜਥੇ. ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀਆਂ ਸੰਗਤਾਂ ਨੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਧਰਮਕੋਟ ਤੋਂ PPN1403201811ਅਕਾਲੀ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸਮੁੱਚੇ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਲੰਗਰ ਸੇਵਾ ਸ਼ੁਰੂ ਕੀਤੀ।ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਨਾਨਕਸ਼ਾਹੀ ਵਰ੍ਹੇ ਦੀ ਆਰੰਭਤਾ ਮੌਕੇ 1 ਚੇਤ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਲਈ ਹਲਕੇ ਦੀਆਂ ਸੰਗਤਾਂ ਸਮੇਤ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਚੋਂ ਰੋਜ਼ਾਨਾਂ ਲੱਖਾਂ ਸੰਗਤਾਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ।ਉਨ੍ਹਾਂ ਦੱਸਿਆ ਕਿ 200 ਤੋਂ ਵੱਧ ਸੰਗਤਾਂ ਸੇਵਾ ਕਰਨ ਪਹੁੰਚੀਆਂ ਹਨ, ਜਿਨ੍ਹਾਂ ਦਾ ਉਹ ਧੰਨਵਾਦ ਕਰਦੇ ਹਨ।ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਹਮੇਸ਼ਾਂ ਸਿੱਖ ਕੌਮ ਦੀ ਚੜ੍ਹਦੀ ਕਲਾ ਬਣੀ ਰਹੇ ਅਤੇ ਸੰਗਤਾਂ ਇਸੇ ਤਰ੍ਹਾਂ ਸੇਵਾ ਕਰਦੀਆਂ ਰਹਿਣ।ਇਸ ਮੌਕੇ ਉਨ੍ਹਾਂ ਦੇ ਨਾਲ ਹਲਕੇ ਵਿਚੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਅਤੇ ਹਲਕੇ ਦੇ ਪੰਚਾਂ, ਸਰਪੰਚਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply