
ਤਰਨ ਤਾਰਨ, 5 ਅਗਸਤ (ਰਾਣਾ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵੱਲੋ ਜੋ ਮੀਟਰ ਬਕਸੇ ਬਾਹਰ ਕੱਢਣ ਦਾ ਕੰਮ ਮੁੱਖ ਠੇਕੇਦਾਰ ਜਿੰਦਰਪਾਲ ਤੇ ਗੁਰਦੇਵ ਸਿੰਘ, ਨਿਸ਼ਾਨ ਸਿੰਘ ਨੂੰ ਦਿੱਤਾ ਗਿਆ ਸੀ ।ਉਸੇ ਤਹਿਤ ਪਿੰਡ ਮੱਖੀ ਕਲਾਂ ਦੇ ਮੀਟਰ ਬਾਹਰ ਕੱਢਣ ਦਾ ਕੰਮ ਬੜੇ ਵਧੀਆਂ ਤਰੀਕੇ ਨਾਲ ਅੱਜ ਪੂਰਾ ਕਰ ਦਿੱਤਾ ਗਿਆ ਹੈ ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਲਖਵਿੰਦਰ ਸਿੰਘ ਮੱਖੀ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਅੱਗੇ ਦੱਸਿਆ ਕਿ ਇਸ ਪਿੰਡ ਵਿੱਚ 26 ਮੀਟਰ ਬਕਸੇ ਲਗਾ ਕੇ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀ ਕਰਨਾ ਪਿਆ।ਇਸ ਮੋਕੇ ਐਸ.ਡੀ.ਓ ਜਸਪਾਲ ਸਿੰਘ, ਜੇ.ਈ ਤੀਰਥ ਸਿੰਘ, ਲਾਇਨਮੈਨ ਦਰਬਾਰਾ ਸਿੰਘ, ਸੁਖਰਾਜ ਸਿੰਘ, ਗੁਰਸਾਹਿਬ ਸਿੰਘ ਹੈਪੀ, ਸਤਨਾਮ ਸਿੰਘ ਮੈਬਰ, ਕਾਰਜ ਸਿੰਘ ਮੱਖੀ ਕਲਾ ਅਤੇ ਭੁਪਿੰਦਰ ਸਿੰਘ ਆਦਿ ਹਾਜਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media