Friday, April 17, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਸਮਾਜ ’ਚ ਔਰਤ ਦੀ ਸਥਿਤੀ ਅਤੇ ਸੁਰੱਖਿਆ’ PPN1403201814ਵਿਸ਼ੇ ਤਹਿਤ ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ।ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੌਕੇ ਸਮੇਂ ਦੀ ਔਰਤ ਸਮਾਜ ਦੁਆਰਾ ਦਿੱਤੀਆਂ ਜਾ ਰਹੀਆਂ ਹਰ ਪ੍ਰਕਾਰ ਦੀਆਂ ਚੁਣੌਤੀਆਂ ਦਾ ਹੱਸ ਕੇ ਸਾਹਮਣਾ ਕਰਦੀ ਹੋਈ ਹਰ ਖੇਤਰ ’ਚ ਆਪਣਾ ਲੋਹਾ ਮਨਵਾ ਰਹੀ ਹੈ।ਕਿਸੇ ਸਮੇਂ ਕਮਜ਼ੋਰ ਸਮਝੀ ਜਾਣ ਵਾਲੀ ਔਰਤ ਅੱਜ ਦੁਨੀਆ ਦੇ ਹਰ ਖੇਤਰ ’ਚ ਤਰੱਕੀ ਦੀਆਂ ਉਚਾਈਆਂ ਛੂਹ ਰਹੀ ਹੈ।ਕੋਈ ਵੀ ਅਜਿਹਾ ਖੇਤਰ ਨਹੀਂ ਹੈ, ਜਿੱਥੇ ਔਰਤ ਨੇ ਆਪਣੀ ਪਹਿਚਾਣ ਨਾ ਬਣਾਈ ਹੋਵੇ।ਸਮਾਜ ’ਚ ਔਰਤਾਂ ਦੇ ਯੋਗਦਾਨ ਨੂੰ ਦੇਖਦਿਆਂ ਇਕ ਦਿਨ ਨਹੀਂ ਸਗੋਂ ਰੋਜ਼ਾਨਾ ਹੀ ਮਹਿਲਾ ਦਿਵਸ ਮਨਾਇਆ ਜਾਣ ਦੀ ਜਰੂਰਤ ਹੈ।
    ਉਨ੍ਹਾਂ ਕਿਹਾ ਕਿ ਇਕ ਪਾਸੇ ਅਸੀਂ ਲੜਕੀਆਂ ਨੂੰ ਦੇਵੀ ਸਮਝ ਕੇ ਉਨ੍ਹਾਂ ਦੀ ਕੰਜਕ ਪੂਜਾ ਕਰਦੇ ਹਾਂ ਅਤੇ ਦੂਜੇ ਪਾਸੇ ਅਸੀਂ ਉਨ੍ਹਾਂ ਨਾਲ ਭਰੂਣ ਹੱਤਿਆ, ਜਬਰ-ਜਨਾਹ, ਦਾਜ ਪ੍ਰਥਾ ਵਰਗੇ ਕੁਕਰਮ ਕਰਦੇ ਹਾਂ। ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਔਰਤਾਂ ਨੂੰ ਘਰ ਅਤੇ ਘਰ ਤੋਂ ਬਾਹਰ ਸੁਰੱਖਿਅਤ ਮਾਹੌਲ ਪ੍ਰਦਾਨ ਕਰੀਏ ਤਾਂ ਜੋ ਉਨ੍ਹਾਂ ਨੂੰ ਸਮਾਜ ’ਚ ਅਸਲੀ ਮਾਣ ਸਤਿਕਾਰ ਮਿਲ ਸਕੇ।ਇਸ ਸਮੇਂ ਪੰਜਾਬੀ ਵਿਭਾਗ ਤੋਂ ਡਾ. ਪ੍ਰਭਜੀਤ ਕੌਰ ਨੇ ਮੰਚ ਸੰਚਾਲਨ ਕਰਦਿਆਂ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਅਤੇ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੀਆਂ ਉਦਾਹਰਨਾਂ ਦੇ ਕੇ ਸਮਾਜ ’ਚ ਪੜ-ਲਿਖ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।ਸਮਾਗਮ ਦੇ ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply