Friday, April 17, 2026

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਮੁਹਿੰਮ `ਚ ਸ਼ਮੂਲੀਅਤ ਲਈ ਮੈਂਬਰਸ਼ਿਪ ਸ਼ੁਰੂ

ਰਕਾਰੀ ਅਧਿਕਾਰੀ ਤੇ ਆਮ ਲੋਕ ਬਣ ਸਕਦੇ ਨੇ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ
ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਸਾਰੇ ਪੰਜਾਬ ਅੰਦਰ ਇਕ PPN1403201817ਮੁਹਿੰਮ ਸੁਰੂ ਕੀਤੀ ਗਈ ਹੈ, ਜਿਸ ਅਧੀਨ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ ਇਸ ਮੁਹਿੰਮ ਦੋਰਾਨ ਕਰੀਬ 30 ਹਜਾਰ ਲੋਕਾਂ ਦਾ ਟੀਚਾ ਮਿੱਥਿਆ ਗਿਆ ਹੈ, ਜਿਕਰਯੋਗ ਹੈ ਕਿ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ਪ੍ਰੋਗਰਾਮ ‘ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਫ਼ਸਰ’ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਲਈ ਹਰੇਕ ਜਿਲ੍ਹੇ ਅੰਦਰ ਮੁਹਿੰਮ ਸੁਰੂ ਕੀਤੀ ਗਈ ਹੈ।ਜਿਲ੍ਹਾ ਪਠਾਨਕੋਟ ਅੰਦਰ ਵੀ ਅੱਜ ਤੋਂ ਇਹ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਡੇਪੋ ਵਾਲੰਟੀਅਰ ਬਣਨ ਦੇ ਚਾਹਵਾਨ ਫਾਰਮ ਸਾਂਝ ਕੇਂਦਰਾਂ ਜਾਂ ਵੈਬਸਾਈਟ ਤੋਂ ਪ੍ਰਾਪਤ ਕਰਕੇ, ਭਰਨ ਉਪਰੰਤ ਆਪਣੇ ਨੇੜਲੇ ਸਾਂਝ ਕੇਂਦਰਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫਤਰ ਵਿਖੇ ਇਕ ਮੀਟਿੰਗ ਦੋਰਾਨ ਕੀਤਾ।
    ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਇਸ ਦੋਰਾਨ 23 ਮਾਰਚ ਨੂੰ ਜਿਲ੍ਹਾ ਪੱਧਰੀ ਪਠਾਨਕੋਟ ਵਿੱਚ ਅਤੇ ਸਬ ਡਵੀਜ਼ਨ ਧਾਰ ਕਲ੍ਹਾ ਵਿਖੇ ਇਕ ਸਹੂੰ ਚੁੱਕ ਸਮਾਰੋਹ ਕਰਵਾਇਆ ਜਾਵੇਗਾ।ਉਨ੍ਹਾਂ ਡੇਪੋ ਪ੍ਰਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ 18 ਸਾਲ ਤੋਂ ਉੱਪਰ ਉਮਰ ਦਾ ਕੋਈ ਵੀ ਵਿਅਕਤੀ ਵਾਲੰਟੀਅਰ ਵਜੋਂ ਨਾਮ ਦਰਜ ਕਰਵਾ ਸਕਦਾ ਹੈ ਉਨ੍ਹਾਂ ਕਿਹਾ ਕਿ ਵਾਲੰਟੀਅਰਾਂ ਵੱਲੋਂ ਸਵੈ-ਇੱਛਾ ਨਾਲ ਸੇਵਾ ਕੀਤੀ ਜਾਵੇਗੀ ਅਤੇ ਇਸ ਲਈ ਕੋਈ ਮਾਣ-ਭੱਤਾ ਨਹੀਂ ਮਿਲੇਗਾ।
    ਉਨ੍ਹਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰੇ, ਨਸ਼ੇ ’ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਵੇ, ਆਪਣੇ ਇਲਾਕੇ ’ਚ ਖੇਡਾਂ ਜਾਂ ਹੋਰ ਸਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ।
        ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਸੁਚੱਜੇ ਤਰੀਕੇ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਮਿਸ਼ਨ ਟੀਮਾਂ ਵੀ ਬਣਾਈਆਂ ਗਈਆਂ ਹਨ।ੲਕ ਜ਼ਿਲ੍ਹਾ ਪੱਧਰੀ ਟੀਮ ਬਣਾਈ ਜਾਵੇਗੀ ਅਤੇ ਇਸੇ ਹੀ ਤਰ੍ਹਾ ਸਬ ਡਵੀਜ਼ਨ ਪੱਧਰ ਤੇ ਵੀ ਟੀਮਾਂ ਬਣਾਈਆਂ ਜਾਣਗੀਆਂ।ਇਸ ਤੋਂ ਇਲਾਵਾ ਵਾਰਡ ਟੀਮਾਂ ਅਤੇ ਪਿੰਡ ਪੱਧਰ `ਤੇ ਵੀ ਟੀਮਾਂ ਬਣਾਈਆਂ ਜਾਣਗੀਆਂ ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਨੂੰ ਖ਼ਤਮ ਕਰਨ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।ਡੇਪੋ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ।ਇਸ ਮੋਕੇ ਹੋਰਨਾ ਤੋਂ ਇਲਾਵਾ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ, ਰਵਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply