Tuesday, November 24, 2026

ਸਰਕਾਰੀ ਆਈ.ਟੀ.ਆਈ ਬਟਾਲਾ ਵਿਖੇ ਹੋਏ ਜੋਨਲ ਪੱਧਰ ਦੇ ਖੇਡ ਮੁਕਾਬਲੇ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਬਟਾਲਾ ਵਿਖੇ ਜੋਨਲ ਪੱਧਰ ਦੀਆਂ ਖੇਡਾਂ ਦੇ ਮੁਕਾਬਲਿਆਂ ਦੇ ਫਾਈਨਲ PPN1403201820ਮੁਕਾਬਲਿਆਂ ਦੌਰਾਨ ਵਾਲੀਬਾਲ ਦੇ ਮੁਕਾਬਲੇ ਵਿੱਚ ਸਰਕਾਰੀ ਆਈ.ਟੀ.ਆਈ ਪਠਾਨਕੋਟ ਦੇ ਸਿੱਖਿਆਰਥੀਆਂ ਨੇ ਸਰਕਾਰੀ ਆਈ.ਟੀ.ਆਈ ਬਟਾਲਾ ਨੂੰ ਹਰਾ ਕੇ ਫਾਈਨਲ ਦੀ ਟਰਾਫ਼ੀ ’ਤੇ ਕਬਜਾ ਜਮਾਇਆ।ਪ੍ਰਿੰਸੀਪਲ ਇੰਜੀ: ਹਰੀਸ਼ ਮੋਹਨ ਸਰਕਾਰੀ ਆਈ.ਟੀ.ਆਈ (ਲੜਕੇ) ਪਠਾਨਕੋਟ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਦੇ ਨਾਲ-ਨਾਲ ਆਈ.ਟੀ.ਆਈ ਪਠਾਨਕੋਟ ਟੇਬਲ ਟੈਨਿਸ ਦੇ ਸਿੰਗਲ ਅਤੇ ਡਬਲ ਮੈਚ ਦੇ ਰੋਚਕ ਮੁਕਾਬਲੇ ਉਪਰੰਤ ਫਾਈਨਲ ਮੈਚ ਵਿੱਚ ਜੇਤੂ ਕਰਾਰ ਰਹੀ।ਬੈਡਮਿੰਟਨ ਵਿੱਚ ਸਰਕਾਰੀ ਆਈ.ਟੀ.ਆਈ ਪਠਾਨਕੋਟ ਦੀ ਟੀਮ ਨੇ ਦੂਸਰੇ ਨੰਬਰ ’ਤੇ ਆ ਕੇ ਆਪਣੀ ਹੋਂਦ ਬਰਕਰਾਰ ਰੱਖੀ।ਪ੍ਰਿੰਸੀਪਲ ਇੰਜ: ਹਰੀਸ਼ ਮੋਹਨ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਇੰਸਟ੍ਰੱਕਟਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਨਾਲ ਜਿੱਥੇ ਹਰੇਕ ਇਨਸਾਨ ਤੰਦਰੁਸਤ ਰਹਿੰਦਾ ਹੈ, ਉਥੇ ਖੇਡਾਂ ਨਾਲ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਹੁੰਦੀ ਹੈ।ਉਨ੍ਹਾਂ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਾਧਨ ਮੁਹਈਆ ਕਰਵਾਏ ਜਾ ਰਹੇ ਹਨ, ਉਥੇ ਪੜ੍ਹ ਰਹੇ ਸਿਖਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਅਤੇ ਸਭਿਆਚਾਰ ਪ੍ਰੋਗਰਾਮਾਂ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।  
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply