ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ
ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਜਿਥੇ ਸਕੂਲ ਵਿੱਚ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ, ਉਥੇ ਸਕੂਲ ਸਟਾਫ਼ ਨੂੰ ਆਪਣੇ ਆਲੇ ਦੂਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਵੰਡੇ ਗਏ।ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਇਸ ਮੌਕੇ ਕਿਹਾ ਕਿ ਵਾਤਾਵਰਣ ਦੀ ਅਸ਼ੁੱਧਤਾ, ਘਟ ਰਹੀ ਹਰਿਆਲੀ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਅੱਜ ਦਾ ਇਹ ਉਪਰਾਲਾ ਕੀਤਾ ਗਿਆ ਹੈ।ਉਨਾਂ ਨੇ ਸਕੂਲ ਸਟਾਫ਼ ਨੂੰ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ।ਇਸ ਸਮੇਂ ਸਕੂਲ ਦੇ ਸਾਰੇ ਸਟਾਫ਼ ਨੇ ਆਪਣੇ ਆਲੇ-ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਹਰ ਸੰਭਵ ਯਤਨ ਕਰਨ ਦਾ ਹਲਫ ਵੀ ਲਿਆ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media