ਬਟਾਲਾ, 16 ਮਾਰਚ (ਪੰਜਾਬ ਪੋਸਟ- ਐਨ.ਐਸ ਬਰਨਾਲ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ਪ੍ਰੋਗਰਾਮ `ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਫ਼ਸਰ` (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਲਈ ਮੈਂਬਰਸ਼ਿੱਪ 12 ਮਾਰਚ ਤੋਂ ਸ਼ੁਰੂ ਹੋ ਚੁੱਕੀ ਹੈ।ਡੇਪੋ ਵਾਲੰਟੀਅਰ ਬਣਨ ਦੇ ਚਾਹਵਾਨ ਫਾਰਮ ਐੱਸ.ਡੀ.ਐਮ ਦਫ਼ਤਰ, ਨਗਰ ਕੌਂਸਲ ਦਫ਼ਤਰ ਜਾਂ ਆਪਣੇ ਸਕੂਲ, ਕਾਲਜ ਦੇ ਪ੍ਰਿੰਸੀਪਲ ਤੋਂ ਪ੍ਰਾਪਤ ਕਰਕੇ, ਭਰਨ ਉਪਰੰਤ ਉਥੇ ਜਮਾਂ ਕਰਵਾ ਸਕਦੇ ਹਨ।
ਇਹ ਪ੍ਰਗਟਾਵਾ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਅੱਜ ਆਪਣੇ ਦਫ਼ਤਰ ਵਿੱਚ ਬਟਾਲਾ ਸਬ ਡਵੀਜ਼ਨ ਦੇ ਕਾਲਜ ਪ੍ਰਿੰਸੀਪਲਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨਾਂ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਾਇਆ ਜਾਵੇ ਤਾਂ ਇਸ ਸਮਾਜਿਕ ਬੁਰਾਈ ਨੂੰ ਖਤਮ ਕਰਨ ਵਿੱਚ ਨੌਜਵਾਨ ਆਪਣਾ ਮੋਹਰਲਾ ਯੋਗਦਾਨ ਪਾ ਸਕਣ।ਉਨਾਂ ਕਿਹਾ ਨਸ਼ਾ ਵਿਰੋਧੀ ਮੁਹਿੰਮ `ਚ ਭਾਗ ਲੈਣ ਲਈ ਰਜਿਸਟ੍ਰੇਸ਼ਨ 22 ਮਾਰਚ ਤੱਕ ਚੱਲੇਗੀ ਅਤੇ 18 ਸਾਲ ਤੋਂ ਉਪਰ ਉਮਰ ਦਾ ਕੋਈ ਵੀ ਵਿਅਕਤੀ ਵਾਲੰਟੀਅਰ ਵਜੋਂ ਨਾਮ ਦਰਜ ਕਰਵਾ ਸਕਦਾ ਹੈ।ਉਨਾਂ ਕਿਹਾ ਕਿ ਵਾਲੰਟੀਅਰਾਂ ਵਲੋਂ ਸਵੈ-ਇੱਛਾ ਨਾਲ ਸੇਵਾ ਕੀਤੀ ਜਾਵੇਗੀ ਅਤੇ ਇਸ ਲਈ ਕੋਈ ਮਾਣ-ਭੱਤਾ ਨਹੀਂ ਮਿਲੇਗਾ।
ਉਨਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰੇ, ਨਸ਼ੇ ਵਿੱਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਵੇ, ਆਪਣੇ ਇਲਾਕੇ ਵਿੱਚ ਖੇਡਾਂ ਜਾਂ ਹੋਰ ਸਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰੇ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ।
ਐਸ.ਡੀ.ਐਮ ਬਟਾਲਾ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਪੋ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਤੋਂ `ਯੁਵਾ ਸਸ਼ਕਤੀਕਰਣ ਦਿਵਸ` ਅਤੇ ਰਾਜ ਪੱਧਰੀ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਕਰਨਗੇ ਅਤੇ ਨਾਲ ਹੀ ਸੂਬਾ ਪੱਧਰ `ਤੇ ਡੇਪੋ ਦੇ ਸਵੈ ਇਛੁਕ ਵਾਲੰਟੀਅਰਾਂ ਨੂੰ ਵੀ ਸਹੁੰ ਚੁਕਾਈ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਜ਼ਮੀਨੀ ਪ ੱਧਰ `ਤੇ ਸੁਚੱਜੇ ਤਰੀਕੇ ਨਾਲ ਲਾਗੂ ਕਰਨ ਲਈ ਜ਼ਿਲਾ ਅਤੇ ਸਬ-ਡਵੀਜ਼ਨ ਮਿਸ਼ਨ ਟੀਮਾਂ ਵੀ ਬਣਾਈਆਂ ਗਈਆਂ ਹਨ।ਜ਼ਿਲੇ ਦੇ ਡੀ.ਸੀ., ਐਸ.ਐਸ.ਪੀ, ਸਿਵਲ ਸਰਜਨ ਅਤੇ ਹੋਰ ਜ਼ਿਲਾ ਅਫ਼ਸਰ ਇਨਾਂ ਜ਼ਿਲਾ ਪੱਧਰੀ ਟੀਮਾਂ ਵਿੱਚ ਸ਼ਾਮਲ ਹੋਣਗੇ।ਇਸ ਤਰਾਂ ਦੀ ਹੀ ਟੀਮਾਂ ਅੱਗੇ ਸਬ-ਡਵੀਜ਼ਨ ਅਤੇ ਪਿੰਡ ਪੱਧਰ `ਤੇ ਵੀ ਬਣਾਈਆਂ ਜਾਣਗੀਆਂ।ਉਨਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।ਡੇਪੋ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ।
ਮੀਟਿੰਗ ਵਿਚ ਬੇਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਐਡਵਰਡ ਮਸੀਹ, ਐਸ.ਡੀ ਕਾਲਜ ਫਤਿਹਗੜ ਚੂੜੀਆਂ ਦੀ ਪ੍ਰਿੰਸੀਪਲ ਡਾ. ਅਲਕਾ ਵਿੱਜ, ਐਸ.ਐਲ. ਬਾਵਾ ਕਾਲਜ ਦੇ ਪ੍ਰੋ ਰਜੀਵ ਮਹਿਤਾ, ਸਰਕਾਰੀ ਗੁਰੂ ਨਾਨਕ ਕਾਲਜ ਕਾਲਾ ਅਫ਼ਗਾਨਾ ਦੇ ਪ੍ਰੋ. ਕੁਲਦੀਪ ਸਿੰਘ ਬੁੱਟਰ, ਸਿੱਖ ਨੈਸ਼ਨਲ ਕਾਲਜ ਦੀ ਪ੍ਰੋ. ਸਨਦੀਪ ਕੌਰ, ਆਰ.ਆਰ ਬਾਵਾ ਕਾਲਜ ਦੀ ਪ੍ਰੋ. ਇੰਦਰਾ, ਆਈ.ਟੀ.ਆਈ ਕਾਦੀਆਂ ਤੋਂ ਵਿਨੇ ਕੁਮਾਰ, ਜ਼ਿਲਾ ਸਿੱਖਿਆ ਦਫ਼ਤਰ ਤੋਂ ਵਿਨੇ ਕੁਮਾਰ, ਹਸਤ ਸ਼ਿਲਪ ਕਾਲਜ ਤੋਂ ਰਾਜੇਸ਼ ਸ਼ਰਮਾਂ ਆਦਿ ਮੌਜੂਦ ਸਨ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …