Tuesday, February 24, 2026

ਸਕੂਲੀ ਬੱਚਿਆਂ ਨੇ ਮਨਾਇਆ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੂਰਬ

PPN050810
ਨਵੀਂ ਦਿੱਲੀ , 5  ਅਗਸਤ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਲੌਨੀ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰੂ ਸਾਹਿਬ ਦੇ ਜੀਵਨ ਦਾ ਸੰਖੇਪ ‘ਚ ਵਰਨਣ ਕਰਦੇ ਹੋਏ ਬੱਚਿਆਂ ਨੂੰ ਢਾਡੀ ਪ੍ਰਸੰਗ ਦੀ ਮਹਿਮਾ ਬਾਰੇ ਵੀ ਜਾਣਕਾਰੀ ਦਿੱਤੀ। ਘਰ ‘ਚ ਬੋਲਚਾਲ ਦੌਰਾਨ ਮਾਂ ਬੋਲੀ ਪੰਜਾਬੀ ‘ਚ ਬੋਲਣ ਦੀ ਵੀ ਉਨ੍ਹਾਂ ਬੱਚਿਆਂ ਨੂੰ ਤਾਕੀਦ ਕੀਤੀ। ਸਕੂਲ ਦੇ ਚੇਅਰਮੈਨ ਕੁਲਦੀਪ ਸਿੰਘ ਸਾਹਨੀ ਮੈਨੇਜਰ ਪਰਮਜੀਤ ਸਿੰੰਘ ਚੰਢੋਕ ਅਤੇ ਪ੍ਰਿੰਸੀਪਲ ਕੇ.ਐਸ. ਵੋਹਰਾ ਵੱਲੋਂ ਜੀ.ਕੇ. ਨੂੰ ਸ਼ਾਲ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਸਿੱਖਿਆ ਵਿਭਾਗ ਦੇ ਚੇਅਰਮੈਨ ਗੁਰਵਿੰਦਰ ਪਾਲ ਸਿੰਘ, ਮੈਂਬਰ ਗੁਰਬਚਨ ਸਿੰਘ ਚੀਮਾ ਇਸ ਮੌਕੇ ਮੌਜੂਦ ਸਨ। ਸਕੂਲੀ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਕਵਿਤਾਵਾਂ, ਢਾਡੀ ਪ੍ਰਸੰਗ ਰਾਹੀਂ ਗੁਰੂ ਸਾਹਿਬ ਨਾਲ ਸੰਬਧਿਤ ਇਤਿਹਾਸ ਦੀ ਜਾਣਕਾਰੀ ਇਸ ਪ੍ਰੋਗਰਾਮ ‘ਚ ਆਈ ਹੋਈ ਸੰਗਤ ਨੂੰ ਦਿੱਤੀ ਗਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply