ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਅੱੱਜ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਹਰਮਿੱਤਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਾਂ ਨੇ ਸਾਂਝੇ ਰੂਪ ਵਿਚ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਨਜ਼ਦੀਕ ਪਾਰਕ ਵਿਚ ਬੂਟੇ ਲਗਾਏ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹਰ ਸਾਲ ਸਿੱਖ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਰੂਪ ਵਿਚ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ।
ਇਸ ਮੌਕੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਂਵਾਲ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਤੇ ਸੰਗਤਾਂ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media