Sunday, August 23, 2026

ਦਿੱਲੀ ਕਮੇਟੀ ਭਾਈ ਤਾਰਾ ਨੂੰ ਦਿੱਤੀ ਸਜ਼ਾ ਤੋਂ ਨਰਾਜ਼

ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਬਾਜ਼ ਆਉਣ ਏਜੰਸੀਆਂ- ਜੀ.ਕੇ

PPN1703201807ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ’ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਹੋਈ ਉਮਰ ਕੈਦ ਦੀ ਸਜ਼ਾ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੋਸ਼ਲ ਮੀਡੀਆ ’ਤੇ ਆਪਣਾ ਦਰਦ ਬਿਆਨ ਕੀਤਾ ਹੈ।ਉਨਾਂ 1984 ਸਿੱਖ ਕਤਲੇਆਮ ’ਚ ਇਨਸਾਫ਼ ਨਾ ਮਿਲਣ ਕਰਕੇ ਭਾਰਤੀ ਸੰਵਿਧਾਨ ਦੇ ਦਾਇਰੇ ’ਚੋਂ ਬਾਹਰ ਨਿਕਲਣ ਦੀ ਵੀ ਏਜੰਸੀਆਂ ਨੂੰ ਚੇਤਾਵਨੀ ਦਿੱਤੀ ਹੈ।
     ਜੀ.ਕੇ ਨੇ ਦੋਸ਼ ਲਗਾਇਆ ਕਿ ਸੀ.ਬੀ.ਆਈ ਅਤੇ ਨਿਆਪਾਲਿਕਾ ਕਥਿਤ ਤੌਰ ’ਤੇ ਸਿੱਖਾਂ ਦੇ ਖਿਲਾਫ਼ ਚੱਲਦੇ ਮੁੱਕਦਮਿਆਂ ’ਚ ਬੜੀ ਤੇਜ਼ੀ ਨਾਲ ਕਾਰਵਾਈ ਕਰਦੀਆਂ ਹਨ।ਪਰ ਉਨ੍ਹਾਂ ਦੀ ਤੇਜ਼ੀ 1984 ਦੇ ਕਥਿਤ ਕਾਤਲ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲਨਾਥ ਦੇ ਖਿਲਾਫ਼ ਲਾਪਤਾ ਹੋ ਜਾਂਦੀ ਹੈ।ਇੱਕ ਪਾਸੇ ਅਦਾਲਤ ’ਚ ਟਾਈਟਲਰ ਦੇ ਖਿਲਾਫ਼ ਅਹਿਮ ਗਵਾਹ ਅਭਿਸ਼ੇਕ ਵਰਮਾ ਲਾਈ ਡਿਟੈਕਟਰ ਟੈਸ਼ਟ ਕਰਾਉਣ ਲਈ ਬਾਰ-ਬਾਰ ਨਕਾਰਾ ਸੀ.ਬੀ.ਆਈ ਦੇ ਸਾਹਮਣੇ ਬੇਨਤੀ ਕਰ ਰਿਹਾ ਹੈ।ਪਰ ਟਾਈਟਲਰ ਨੂੰ 3 ਵਾਰ ਕਲੀਨ ਚਿੱਟ ਦੇਣ ਵਾਲੀ ਸੀ.ਬੀ.ਆਈ ਅਭਿਸ਼ੇਕ ਵਰਮਾ ਦਾ ਲਾਈ ਡਿਟੈਕਟਰ ਟੈਸ਼ਟ ਕਰਾਉਣ ’ਚ ਨਕਾਮ ਸਾਬਤ ਹੰੁਦੀ ਹੈ।ਦੂਜੇ ਪਾਸੇ ਉਹੀ ਸੀ.ਬੀ.ਆਈ ਭਾਈ ਤਾਰਾ ਨੂੰ ਜੇਲ ’ਚ ਡੱਕਣ ਲਈ ਸ਼ਿਕਾਰੀ ਅੱਖ ਨਾਲ ਕਾਰਜ ਕਰਦੀ ਹੈ।
     ਜੀ.ਕੇ ਨੇ ਕਿਹਾ ਕਿ 1984 ’ਚ ਸਿੱਖਾਂ ਦੇ ਕਤਲ, ਲੁਟਪਾਟ ਅਤੇ ਬਲਾਤਕਾਰ ਦੇ ਮਾਮਲਿਆਂ ’ਚ ਇੱਕ ਦੋਸ਼ੀ ਵੀ ਨੂੰ ਸਜ਼ਾ ਦਿਵਾਉਣ `ਚ ਅਸਫਲ ਰਹਿਣ ਵਾਲੀ ਸੀ.ਬੀ.ਆਈ ਹਰ ਵਾਰ ਸਿੱਖਾਂ ਦੇ ਖਿਲਾਫ਼ ਮੁੱਕਦਮਿਆਂ ’ਤੇ ਦੁਗਣੀ ਤਾਕਤ ਨਾਲ ਕਾਰਜ ਕਰਦੀ ਹੈ। ਉਨਾਂ ਨੇ ਸਿੱਖਾਂ ਨੂੰ ਇੱਕ ਅੱਖ ਨਾਲ ਵੇਖਣ ਦੀ ਜਾਂਚ ਏਜੰਸੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਏਜੰਸੀਆਂ ਸਾਡੇ ਸਬਰ ਦਾ ਨਾਜਾਇਜ਼ ਫਾਇਦਾ ਚੁੱਕ ਰਹੀਆਂ ਹਨ।ਉਹ ਦਿਨ ਹਿੰਦੂਸਤਾਨ ਲਈ ਸਭ ਤੋਂ ਖਰਾਬ ਹੋਵੇਗਾ, ਜਦੋਂ ਇਨਸਾਫ਼ ਲੈਣ ਲਈ ਸਾਨੂੰ ਭਾਰਤੀ ਸੰਵਿਧਾਨ ਦੀ ਲੀਕ ਨੂੰ ਟੱਪਣਾ ਪਵੇਗਾ।ਇਸ ਲਈ ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਏਜੰਸੀਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।
    ਜੀ.ਕੇ ਨੇ ਕਿਹਾ ਕਿ ਇੱਕ ਪਾਸੇ ਤਾਂ ਭਾਰਤੀ ਪੁਲਿਸ 1978 ’ਚ ਜਹਾਜ਼ ਅਗਵਾ ਕਰਨ ਵਾਲੇ ਪਾਂਡੇ ਭਰਾਵਾਂ ਨੂੰ ਨਾ ਸਿਰਫ਼ ਬਾਈਇੱਜ਼ਤ ਬਰੀ ਕਰਵਾਉਂਦੀ ਹੈ, ਸਗੋਂ ਕਾਂਗਰਸ ਪਾਰਟੀ ਉਨ੍ਹਾਂ ਨੂੰ ਯੂ.ਪੀ ਵਿਧਾਨ ਪ੍ਰੀਸ਼ਦ ਦਾ ਮੈਂਬਰ ਥਾਪਦੀ ਹੈ।ਪਰ ਸਿੱਖਾਂ ਦੀ ਕਿਸੇ ਭਾਵਨਾਤਮਕ ਗਲਤੀ ਨੂੰ ਭੰਡਣ ਦਾ ਕੋਈ ਮੌਕਾ ਹਥੋਂ ਖਾਲੀ ਨਹੀਂ ਜਾਣ ਦਿੰਦੀ। ਜੀ.ਕੇ ਨੇ ਬੀਤੇ ਦਿਨੀਂ ਦਿੱਲੀ ਏਅਰਪੋਰਟ ’ਤੇ ਪੁਲਿਸ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਵਾਲੇ ਲਗਾਏ ਗਏ ਪੋਸ਼ਟਰਾਂ ’ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਾਂ ਦੇ ਖਿਲਾਫ਼ ਕੌਮਾਂਤਰੀ ਪੱਧਰ ’ਤੇ ਭੰਡੀ ਪ੍ਰਚਾਰ ਕਰਨ ਦਾ ਪੁਲਿਸ ’ਤੇ ਦੋਸ਼ ਲਗਾਇਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply