Tuesday, May 26, 2026

ਪੱਤਰਕਾਰ ਵਿਜੈਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

Longowalਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਨਜ਼ਦੀਕੀ ਰਿਸ਼ਤੇਦਾਰ ਪੱਤਰਕਾਰ ਵਿਜੈਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਪੱਤਰਕਾਰ ਵਿਜੈਪਾਲ ਸਿੰਘ ਸਮਾਜ ਦੇ ਮਸਲਿਆਂ ਨੂੰ ਆਪਣੀਆਂ ਲਿਖਤਾਂ ਰਾਹੀਂ ਬੇਬਾਕੀ ਨਾਲ ਚੁੱਕਦੇ ਰਹੇ।ਉਨ੍ਹਾਂ ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਵਿਜੈਪਾਲ ਸਿੰਘ ਦੇ ਚਲਾਣੇ ਨੂੰ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਦੱਸਿਆ।ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਤੇ ਬਿਜੈ ਸਿੰਘ ਨੇ ਵੀ ਪੱਤਰਕਾਰ ਦੇ ਅਕਾਲ ਚਲਾਣੇ ’ਤੇ ਬਾਬਾ ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ। 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …

Leave a Reply