ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਸਾਂਝੇ ਤੌਰ `ਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਨਿਗਮ ਦੀ ਹਦੂਦ ਅੰਦਰ ਸਮੂਹ ਵਾਰਡਾਂ ਦੇ ਵੱਖ-ਵੱਖ ਵਿਕਾਸ ਦੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਉਹਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਸ਼ਹਿਰ ਦੀਆਂ ਵੱਖ-ਵੱਖ ਸੜਕਾਂ, ਵਾਟਰ ਅਤੇ ਸੀਵਰੇਜ਼ ਪ੍ਰਣਾਲੀ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਇਆ ਜਾਵੇ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਦੀ ਦੇਖ-ਰੇਖ ਕੀਤੀ ਜਾਵੇ।ਉਹਨਾਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਕਿ ਸ਼ਹਿਰਾਂ ਵਿਚ ਗਾਰਾਂ ਕੱਢਵਾ ਕੇ ਸੀਵਰਾਂ ਦੀ ਸਫਾਈ ਕਰਵਾਈ ਜਾਵੇ ਅਤੇ ਸ਼ਹਿਰ ਦੀਆਂ ਸਟਰੀਟ ਲਾਈਟਾਂ ਨੁੂੰ ਜਿੰਮੇਵਾਰ ਅਧਿਕਾਰੀਆਂ ਨੂੰ ਇਲਾਕਿਆਂ ਵਿਚ ਜਾ ਕੇ ਚੈਕ ਕਰਨ ਉਪਰੰਤ ਸਟਰੀਟ ਲਾਈਟ ਨੂੰ ਜਗਮਗਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਦੇ ਨਿਵਾਸੀਆਂ ਨੁੂੰ ਵਿਕਾਸ ਪੱਖੋਂ ਪੂਰਣ ਰਾਹਤ ਮਿਲੇ।
ਇਸ ਉਪਰੰਤ ਮੇਅਰ ਵਲੋਂ ਸਿਹਤ ਵਿਭਾਗ, ਨਗਰ ਨਿਗਮ, ਅਧਿਕਾਰੀਆਂ, ਸਮੂਹ ਚੀਫ਼ ਸੈਨੇਟਰੀ ਇੰਸਪੈਕਟਰਾਂ ਅਤੇ ਸੈਨੇਟਰੀ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਸ਼ਹਿਰ ਵਿਚ ਸਫਾਈ ਬਾਰੇ ਜਾਣਕਾਰੀ ਦੇਣ ਲਈ ਹਦਾਇਤਾਂ ਕੀਤੀਆਂ।ਮੇਅਰ ਜੀ ਨੇ ਸਮੂਹ ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਆਪਣੇ-ਆਪਣੇ ਇਲਾਕਿਆਂ ਦੀਆਂ ਸੂਚੀਆਂ ਪੇਸ਼ ਕਰਨ ਤਾਂ ਜੋ ਸਮੇਂ-ਸਮੇਂ ਤੇ ਇਲਾਕਿਆਂ ਵਿਚ ਸਫਾਈ ਦੀ ਚੈਕਿੰਗ ਕੀਤੀ ਜਾ ਸਕੇ। ਉਹਨਾਂ ਚੀਫ਼ ਸੈਨੇਟਰੀ ਇੰਸਪੈਕਟਰਾਂ ਅਤੇ ਸੈਨੇਟਰੀ ਇੰਸਪੈਕਟਰਾਂ ਨੁੂੰ ਸਖ਼ਤ ਹਦਾਇਤ ਕੀਤੀ ਕਿ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਸਫਾਈ ਪੱਖੋਂ ਸਿ਼ਕਾਇਤ ਮਿਲਣ ਤੇ ਪ੍ਰਸ਼ਾਸਨਿਕ ਕਾਰਵਾਈ ਆਰੰਭੀ ਜਾਵੇਗੀ।ਉਹਨਾਂ ਇਹ ਵੀ ਹਦਾਇਤਾਂ ਕੀਤੀਆਂ ਕਿ ਜਿਹੜੇ ਕਰਮਚਾਰੀ ਡਿਊਟੀ ਤੇ ਨਹੀਂ ਜਾਂਦੇ ਉਹਨਾਂ ਦੀ ਰੋਜਾਨਾਂ ਹਾਜ਼ਰੀ ਯਕੀਨੀ ਬਣਾ ਕੇ ਉਹਨਾਂ ਪਾਸੋਂ ਸਫਾਈ ਦਾ ਕੰਮ ਲਿਆ ਜਾਵੇ।
ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੀ ਦਿਸ਼ਾ-ਨਿਰਦੇਸ਼ ਦਿੱਤੇ ਕਿ ਸ਼ਹਿਰ ਦੀਆਂ ਕੁੱਝ ਅਹਿਮ ਥਾਂਵਾਂ ਤੇ ਪਾਇਲਟ ਪ੍ਰੋਜੈਕਟ ਤਿਆਰ ਕਰਕੇ ਅਜਿਹੀਆਂ ਥਾਵਾਂ ਅਤੇ ਅਜਿਹੇ ਇਲਾਕਿਆਂ ਵਿਚ ਦਿਨ ਵਿੱਚ ਘੱਟ ਤੋਂ ਘੱਟ ਦੋ ਵਾਰ ਸਫਾਈ ਕਰਵਾ ਕੇ ਸ਼ਹਿਰ ਨੂੰ ਸਫਾਈ ਪੱੱਖੋਂ ਸਾਫ-ਸੁਥਰਾ ਬਣਾਇਆ ਜਾਵੇ।ਮੇਅਰ ਵੱਲੋਂ ਅਧਿਕਾਰੀਆਂ ਨੂੰ ਅਵਾਰਾ ਕੁੱਤਿਆਂ ਨੂੰ ਪਕੜ ਕੇ ਇਹਨਾਂ ਦੀ ਜਨਰੇਸ਼ਨ `ਤੇ ਰੋਕ ਲਗਾਉਣ ਲਈ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਦੇ ਨਿਵਾਸੀਆਂ ਨੂੰ ਅਵਾਰਾ ਕੁੱਤਿਆਂ ਦੀ ਮੁਸ਼ਕਿਲ ਤੋਂ ਰਾਹਤ ਮਿਲ ਸਕੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media