ਬਠਿੰਡਾ, 18 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ
ਸੁਸਾਇਟੀ ਵਲੋਂ ਅੰਮ੍ਰਿਤ ਵੇਲੇ ਦਾ ਸਮਾਗਮ ਭਗਤ ਫੋਰਡ ਕਾਰ ਏਜੰਸੀ ਨੇੜੇ ਸ਼ਹੀਦ ਭਾਈ ਮਤੀ ਦਾਸ ਨਗਰ ‘ਚ ਆਯੋਜਿਤ ਕੀਤਾ ਗਿਆ। ਪ੍ਰਬੰਧਕਾਂ ਅਤੇ ਮੁਲਾਜ਼ਮਾਂ ਵਲੋਂ ਹਰ ਸਾਲ ਦੀ ਤਰ੍ਹਾਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਹਰਚਰਨ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਗੁਰਿੰਦਰਜੀਤ ਸਿੰਘ ਡਿੰਪੀ ਆਦਿ ਮੈਂਬਰਾਂ ਨੇ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।ਇਸ ਸਮਾਗਮ ਤੋਂ ਇਲਾਵਾ ਵਰਿੰਦਰ ਸਿੰਘ ਖੁਰਾਣਾ ਦੇ ਗ੍ਰਹਿ ਅਗਰਵਾਲ ਕਲੋਨੀ, ਗਲੀ ਨੰਬਰ 1 ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਮਾਗਮ ਮੌਕੇ ਸਬਦ ਗਾਇਣ ਦੀ ਸੇਵਾ ਭਾਈ ਬੀਬੀ ਨਰਿੰਦਰਜੀਤ ਕੌਰ ਅਤੇ ਕਿਸ਼ਨ ਸਿੰਘ ਵਲੋਂ ਕੀਤੀ ਗਈ।ਸਮਾਗਮ ਦੇ ਅੰਤ ਵਿੱਚ ਦੋਹਾਂ ਪਰਿਵਾਰਾਂ ਵਲੋਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸੁਸਾਇਟੀ ਮੈਂਬਰਾਂ ਨੇ ਸਨਮਾਨਿਤ ਕੀਤਾ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media